Home /mohali /

ਮੋਹਾਲੀ 'ਚ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ

ਮੋਹਾਲੀ 'ਚ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਹਾੜੇ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ

Bicycle rally dedicated to the 115th birth anniversary of Sardar Bhagat Singh 

Bicycle rally dedicated to the 115th birth anniversary of Sardar Bhagat Singh 

ਇਸ ਸਾਈਕਲ ਰੈਲੀ ਵਿੱਚ ਕਾਲਜ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਲੜੀ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਤੇ ਆਧਾਰਿਤ ਕਵਿਤਾ ਮੁਕਾਬਲੇ, ਭਾਸ਼ਣ ਪ੍ਰਤਿਯੋਗਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

 • Share this:

  ਕਰਨ ਵਰਮਾ

  ਮੋਹਾਲੀ: 28 ਸਤੰਬਰ ਨੂੰ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115 ਵੇ ਜਨਮ ਦਿਵਸ ਨੂੰ ਸਮਰਪਿਤ ਸਵੇਰੇ 7 ਵਜੇ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਪੰਜਾਬ ਸਰਕਾਰ ਦੇ ਹਾਇਰ ਐਜੂਕੇਸ਼ਨ ਵਿਭਾਗ ਦੇ ਹੁਕਮਾਂ ਮੁਤਾਬਿਕ ਪ੍ਰੋ.ਅਸ਼ਵਨੀ ਭੱਲਾ ਡਿਪਟੀ ਡਾਇਰੈਕਟਰ (ਨੋਡਲ ਅਫ਼ਸਰ) ਅਤੇ ਕਾਲਜ ਪ੍ਰਿੰਸੀਪਲ ਹਰਜੀਤ ਗੁਜਰਾਲ ਦੀ ਅਗਵਾਈ ਵਿੱਚ ਉਲੀਕੇ ਗਏ।

  ਸਵੇਰ ਦੀ ਇਸ ਸਾਈਕਲ ਰੈਲੀ ਨੂੰ ਕੁਲਵਿੰਦਰ ਕੌਰ ਪੁੱਤਰੀ ਗੁਰਦੇਵ ਸਿੰਘ ਹੀਰਾ, ਭਾਰਤ ਸਰਕਾਰ ਤੋਂ ਤਾਮਰ ਪੱਤਰ ਪ੍ਰਾਪਤ, ਨੇ ਝੰਡੀ ਦਿੱਖ ਕੇ ਰਵਾਨਾ ਕੀਤਾ। ਇਸ ਸਾਈਕਲ ਰੈਲੀ ਵਿੱਚ ਕਾਲਜ ਦੇ ਲਗਭਗ 200 ਵਿਦਿਆਰਥੀਆਂ ਨੇ ਭਾਗ ਲਿਆ। ਇਸ ਲੜੀ ਵਿੱਚ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਫ਼ਲਸਫ਼ੇ ਤੇ ਆਧਾਰਿਤ ਕਵਿਤਾ ਮੁਕਾਬਲੇ, ਭਾਸ਼ਣ ਪ੍ਰਤਿਯੋਗਤਾ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।

  ਕਾਲਜ ਦੇ ਅਧਿਆਪਕ ਡਾ. ਅਮਨਦੀਪ ਕੌਰ ਪੰਜਾਬੀ ਵਿਭਾਗ ਨੇ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਤੇ ਲੈਕਚਰ ਦਿੱਤਾ। ਸ਼ਾਮ ਨੂੰ 4 ਵਜੇ ਕਾਲਜ ਦੇ ਵਿਦਿਆਰਥੀਆਂ ਦੁਆਰਾ ਤਿਆਰ ਕੀਤਾ ਸਰਦਾਰ ਭਗਤ ਸਿੰਘ ਜੀ ਦੇ ਜੀਵਨ ਤੇ ਆਧਾਰਿਤ ਨਾਟਕ ਦਾ ਮੰਚਨ ਕੀਤਾ ਗਿਆ। ਇਸ ਮੌਕੇ ਰਾਜੀਵ ਗੁਪਤਾ (ਆਈ.ਏ.ਐਸ.) ਡੀ.ਪੀ.ਆਈ(ਕਾਲਜਾਂ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਉਨ੍ਹਾਂ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਸ਼ਹੀਦ ਭਗਤ ਸਿੰਘ ਦੀਆਂ ਸਿੱਖਿਆਵਾਂ ਤੇ ਚੱਲਣਾ ਚਾਹੀਦਾ ਹੈ। ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਇਹਨਾਂ ਪ੍ਰੋਗਰਾਮਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।

  Published by:Tanya Chaudhary
  First published:

  Tags: Bhagat singh, Punjab, Rally