ਕਰਨ ਵਰਮਾ
ਚੰਡੀਗੜ੍ਹ- ਚੰਡੀਗੜ੍ਹ ਯੂਥ ਕਾਂਗਰਸ ਵੱਲੋਂ ਬਜ਼ਟ ਨੂੰ ਲੈਕੇ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਆਮਦਨ ਕਰ ਦਾ ਡੱਬਾ ਵੀ ਸਾੜਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ ਨੇ ਕਿਹਾ ਕਿ ਇਸ ਸਰਕਾਰ ਨੇ ਨੌਜਵਾਨਾਂ ਨਾਲ ਸਿਰਫ਼ ਧੋਖਾ ਹੀ ਕੀਤਾ ਹੈ, ਉਨ੍ਹਾਂ ਨੂੰ ਹਰ ਵਾਰ ਕਿਹਾ ਜਾਂਦਾ ਹੈ ਕਿ ਉਨ੍ਹਾਂ ਲਈ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਵਧੀਆ ਵਿਕਲਪ ਦਿੱਤੇ ਜਾਣਗੇ, ਪਰ ਇਸ ਸਰਕਾਰ ਨੇ ਇਸ ਬਜਟ ਵਿੱਚ ਵੀ ਕੁਝ ਨਹੀਂ ਕੀਤਾ ਹੈ। ਇਸ ਲਈ ਨਾਰਾਜ਼ਗੀ ਜ਼ਾਹਿਰ ਕਰਦਿਆਂ ਉਹ ਬਜਟ ਦੇ ਬਕਸੇ ਨੂੰ ਸਾੜ ਰਹੇ ਹਨ।
ਇਸ ਦੇ ਨਾਲ ਹੀ ਕਾਂਗਰਸ ਪ੍ਰਧਾਨ ਐਚ.ਐਸ.ਲੱਕੀ ਨੇ ਦੱਸਿਆ ਕਿ ਇਸ ਨੂੰ ਦੇਸ਼ ਦਾ ਅਮ੍ਰਿੰਤਕਲ ਬਜਟ ਕਿਹਾ ਜਾ ਰਿਹਾ ਹੈ, ਇਸ ਬਜਟ ਵਿੱਚ ਵੀ ਕੁੱਝ ਨਹੀਂ ਦਿੱਤਾ ਗਿਆ ਹੈ। ਆਮ ਆਦਮੀ ਨੂੰ ਇਸ ਬਜਟ ਦਾ ਕੋਈ ਲਾਭ ਨਹੀਂ ਮਿਲ ਰਿਹਾ। ਆਮ ਆਦਮੀ ਨੂੰ ਮਹਿੰਗਾਈ ਤੋਂ ਕੋਈ ਰਾਹਤ ਨਹੀਂ ਮਿਲੀ। ਸਿਰਫ਼ ਇਨਕਮ ਟੈਕਸ ਵਿੱਚ ਛੋਟ ਦੇਣ ਨਾਲ ਕੋਈ ਫਾਇਦਾ ਨਹੀਂ ਹੋਵੇਗਾ। ਸਗੋਂ ਜੀਐਸਟੀ ਸਲੈਬ ਵਿੱਚ ਵੀ ਛੋਟ ਦਿੱਤੀ ਜਾਣੀ ਚਾਹੀਦੀ ਹੈ। ਇਸ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Congress, Mohali