Home /mohali /

ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਕਰਨ ਅਪਲਾਈ 

ਅਗਨੀਵੀਰ ਵਾਯੂ ਦੀ ਭਰਤੀ ਲਈ ਉਮੀਦਵਾਰ 23 ਨਵੰਬਰ ਤੱਕ ਆਨਲਾਈਨ ਮਾਧਿਅਮ ਰਾਹੀਂ ਕਰਨ ਅਪਲਾਈ 

Candidates for the recruitment of Agniveer Vayu should apply online till 23rd

Candidates for the recruitment of Agniveer Vayu should apply online till 23rd

ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ।

ਹੋਰ ਪੜ੍ਹੋ ...
  • Share this:

ਕਰਨ ਵਰਮਾ,

ਮੋਹਾਲੀ: ਭਾਰਤੀ ਹਵਾਈ ਸੈਨਾ ਵੱਲੋਂ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ (ਵਾਯੂ) ਦੀ ਚਾਰ ਸਾਲਾਂ ਲਈ ਭਰਤੀ ਕੀਤੀ ਜਾ ਰਹੀ ਹੈ। ਅਗਨੀਵੀਰ ਵਾਯੂ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 23 ਨਵੰਬਰ 2022 ਤੱਕ ਆਨ-ਲਾਈਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਹ ਜਾਣਕਾਰੀ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਡਿੰਪਲ ਥਾਪਰ ਨੇ ਸਾਂਝੀ ਕੀਤੀ।

ਇਸ ਸਬੰਧੀ ਅਧਿਕਾਰੀ ਨੇ ਦੱਸਿਆ ਕਿ ਅਗਨੀਪੱਥ ਸਕੀਮ ਦੇ ਤਹਿਤ ਅਗਨੀਵੀਰ ਵਾਯੂ ਦੀ ਚਾਰ ਸਾਲਾਂ ਲਈ ਭਰਤੀ ਦੀ ਰਜਿਸਟ੍ਰੇਸ਼ਨ ਲਈ ਬਿਨੈਕਾਰ https://agnipath-vayu.cdac.in/AV/ ਵੈੱਬਸਾਈਟ 'ਤੇ ਲਾਗ ਇੰਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਹਵਾਈ ਸੈਨਾ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਇਹ ਭਰਤੀ ਟੈੱਸਟ ਕਮਿਸ਼ਨਡ ਅਫ਼ਸਰ/ਪਾਈਲਟ ਅਤੇ ਨੋਵੀਗੇਟਰ ਲਈ ਨਹੀਂ ਹੈ।

ਬਿਨੈਕਾਰ ਅਗਨੀਵੀਰ ਵਾਯੂ ਦੀ ਭਰਤੀ ਹੋਣ ਲਈ ਆਪਣਾ ਬਿਨੈਕਾਰ ਕੇਵਲ ਆਨ ਲਾਈਨ ਮਾਧਿਅਮ ਰਾਹੀਂ ਹੀ ਭੇਜਣ। ਉਨ੍ਹਾਂ ਕਿਹਾ ਹਦਾਇਤਾਂ ਅਨੁਸਾਰ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਉਮੀਦਵਾਰਾਂ ਦੀ ਜਨਮ ਮਿਤੀ 27 ਜੂਨ 2002 ਜਾਂ 27 ਨਵੰਬਰ 2005 ਵਿਚਕਾਰ (ਦੋਵੇਂ ਤਰੀਕਾਂ ਮਿਲਾ ਕੇ) ਹੋਵੇ, ਉਹ ਅਪਲਾਈ ਕਰ ਸਕਦਾ ਹੈ। ਇਸ ਭਰਤੀ ਲਈ ਕੇਵਲ ਅਣਵਿਆਹੇ ਲੜਕੇ ਜਾਂ ਲੜਕੀਆਂ ਹੀ ਅਪਲਾਈ ਕਰ ਸਕਦੇ ਹਨ ਤੇ ਬਿਨੈਕਾਰ ਨੂੰ ਭਰਤੀ ਸਮੇਂ ਅਣਵਿਆਹੇ ਹੋਣ ਦਾ ਸਰਟੀਫਿਕੇਟ ਵੀ ਦੇਣਾ ਹੋਵੇਗਾ। ਵਧੇਰੇ ਜਾਣਕਾਰੀ ਲਈ ਬਿਨੈਕਾਰ ਭਾਰਤੀ ਵਾਯੂ ਸੈਨਾ ਦੀ ਵੈੱਬਸਾਈਟ https://agnipath-vayu.cdac.in/AV/ ਤੇ ਹਾਸਲ ਕਰ ਸਕਦਾ ਹੈ।

Published by:Tanya Chaudhary
First published:

Tags: Agnipath, Agniveer, Mohali