Home /mohali /

Mohali: ਸਿਵਲ ਸਰਜਨ ਮੋਹਾਲੀ ਵੱਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੀ ਮੁੜ ਅਪੀਲ

Mohali: ਸਿਵਲ ਸਰਜਨ ਮੋਹਾਲੀ ਵੱਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੀ ਮੁੜ ਅਪੀਲ

Civil Surgeon appeals again to the people for cooperation to prevent dengue 

Civil Surgeon appeals again to the people for cooperation to prevent dengue 

ਮੋਹਾਲੀ: ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਇੱਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰਾਂ ਢੱਕਣ ਵਾਲੇ ਕੱਪੜੇ ਪਾਉਣ। ਸਿਵਲ ਸਰਜਨ ਡਾ. ਆਦਰਸ਼ ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਸ਼ਲੰਦਰ ਕੌਰ ਨੇ ਕਿਹਾ ਕਿ ਇਸ ਮਾਰੂ ਬਿਮਾਰੀ ਤੋਂ ਬਚਾਅ ਕਰਨ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ।

ਹੋਰ ਪੜ੍ਹੋ ...
  • Share this:

ਕਰਨ ਵਰਮਾ

ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ। ਜਿੱਥੇ ਡੇਂਗੂ ਦਾ ਟੈੱਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਵਾਲਾ ਮੱਛਰ ਪੈਦਾ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਘੱਟੋ ਘੱਟ 30 ਨਵੰਬਰ ਤਕ ਸਾਰਿਆਂ ਨੂੰ ਮੁਸਤੈਦ ਰਹਿਣ ਦੀ ਲੋੜ ਹੈ। ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੇ ਕੇਸਾਂ ਨੂੰ ਕੰਟਰੋਲ ਕਰਨ ਲਈ ਆਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪ ਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਿਵਲ ਸਰਜਨ ਨੇ ਦੁਹਰਾਇਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿੱਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉੱਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ।

ਸਿਹਤ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉੱਚ ਜੋਖ਼ਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਮਾਰਚ ਮਹੀਨੇ ਤੋਂ ਲਗਾਤਾਰ ਕਰ ਰਹਿਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ। ਟੀਮ ਨੇ ਪਿੰਡ ਬਲੌਂਗੀ ਵਿਚ ਘਰ-ਘਰ ਜਾਂਚ ਅਤੇ ਫ਼ੌਗਿੰਗ ਕੀਤੀ।

ਡੇਂਗੂ ਬੁਖ਼ਾਰ ਦੇ ਲੱਛਣ

ਡੇਂਗੂ ਇੱਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜ੍ਹਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿੱਤਾ ਜਾਵੇ।

Published by:Rupinder Kaur Sabherwal
First published:

Tags: Chandigarh, Mohali, Punjab