ਕਰਨ ਵਰਮਾ
ਚੰਡੀਗੜ੍ਹ- ਮੁੱਖ ਮੰਤਰੀ, ਪੰਜਾਬ ਭਗਵੰਤ ਮਾਨ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਐਲਾਨ ਕਰਦਿਆਂ ਹੁਕਮ ਜਾਰੀ ਕਰ ਦਿੱਤੇ ਹਨ। ਇਹ ਐਲਾਨ ਮੁੱਖ ਮੰਤਰੀ ਨੇ ਟਵਿੱਟਰ ਰਾਹੀਂ ਆਪਣੀ ਇੱਕ ਵੀਡੀਓ ਜਾਰੀ ਕਰਕੇ ਕੀਤਾ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ‘ਪੰਜਾਬ ਦੀ ਆਬੋ-ਹਵਾ ਕਿਸੇ ਨੂੰ ਵੀ ਖ਼ਰਾਬ ਕਰਨ ਨਹੀਂ ਦਿੱਤੀ ਜਾਵੇਗੀ। ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਵੱਡਾ ਫੈਸਲਾ ਲਿਆ ਹੈ। ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ।’ਜ਼ਿਕਰਯੋਗ ਹੈ ਕਿ ਜੀਰਾ ਸ਼ਰਾਬ ਫੈਕਟਰੀ ਖ਼ਿਲਾਫ਼ ਛੇ ਮਹੀਨਿਆਂ ਤੋਂ ਪੱਕਾ ਧਰਨਾ ਲੱਗਿਆ ਹੋਇਆ ਹੈ।
ਧਰਨਾ ਦੇ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸ਼ਰਾਬ ਫ਼ੈਕਟਰੀ ਕਾਰਨ ਖ਼ੇਤਰ ਵਿੱਚ ਪਾਣੀ ਗੰਦਲਾ ਹੋ ਗਿਆ ਹੈ ਅਤੇ ਗੰਦਲੇ ਪਾਣੀ ਕਾਰਨ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਮੰਨਦਿਆਂ ਅਤੇ ਆਪਣੇ ਕਾਨੂੰਨ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਅੱਜ ਸ਼ਰਾਬ ਫੈਕਟਰੀ ਬੰਦ ਕਰਨ ਦੇ ਹੁਕਮ ਦੇ ਦਿੱਤੇ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bhagwant Mann, Factory, Punjab, Zira