Home /mohali /

Mohali: ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

Mohali: ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ

Constituency MLA Kulwant Singh gave the green flag to the awareness van

Constituency MLA Kulwant Singh gave the green flag to the awareness van

ਮੋਹਾਲੀ: ਸਾਉਣੀ 2022 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸੰਚਾਰੂ ਪ੍ਰਬੰਧਨ ਲਈ ਪਿੰਡ ਪਿੰਡ ਜਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ। ਇਸ ਜਾਗਰੂਕਤਾ ਵੈਨ ਨੂੰ ਹਲਕਾ ਐਸ.ਏ.ਐਸ ਨਗਰ ਦੇ ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿੱਤੀ ਗਈ।

ਹੋਰ ਪੜ੍ਹੋ ...
 • Share this:

  ਕਰਨ ਵਰਮਾ

  ਮੋਹਾਲੀ: ਸਾਉਣੀ 2022 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦੀ ਸੰਚਾਰੂ ਪ੍ਰਬੰਧਨ ਲਈ ਪਿੰਡ ਪਿੰਡ ਜਾ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੂਕਤਾ ਵੈਨ ਰਵਾਨਾ ਕੀਤੀ ਗਈ। ਇਸ ਜਾਗਰੂਕਤਾ ਵੈਨ ਨੂੰ ਹਲਕਾ ਐਸ.ਏ.ਐਸ ਨਗਰ ਦੇ ਐਮ.ਐਲ.ਏ. ਕੁਲਵੰਤ ਸਿੰਘ ਵੱਲੋਂ ਹਰੀ ਝੰਡੀ ਦਿੱਤੀ ਗਈ।

  ਕੁਲਵੰਤ ਸਿੰਘ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਸਕੀਮ ਅਧੀਨ ਕਿਸਾਨ ਜਾਗਰੂਕਤਾ ਹਿਤ ਪਿੰਡ ਪੱਧਰੀ ਕੈਂਪ,ਲਿਟਰੇਚਰ,ਵਾਲ ਪੇਂਟਿੰਗ,ਪ੍ਰਦਰਸ਼ਨੀ ਪਲਾਟ, ਸਕੂਲੀ ਵਿਦਿਆਰਥੀਆਂ ਦੀਆਂ ਰੈਲੀਆਂ, ਲੇਖ,ਪੇਂਟਿੰਗ ਮੁਕਾਬਲੇ ਆਦਿ ਕਰਵਾਏ ਜਾਣੇ ਹਨ। ਉਨ੍ਹਾਂ ਦੱਸਿਆ ਕਿ ਇਹ ਵੈਨ 40 ਦਿਨ ਲਗਾਤਾਰ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਪਰਾਲੀ ਪ੍ਰਬੰਧਨ ਲਈ ਪ੍ਰਚਾਰ ਕਰੇਗੀ । ਇਸ ਵੈਨ ਦੀ ਜੀ.ਪੀ.ਐਸ. ਲੋਕੇਸ਼ਨ ਰਾਹੀਂ ਨਿਗਰਾਨੀ ਕਰਨ ਹਿਤ ਸਰਕਾਰ ਵੱਲੋਂ ਵਿਸੇਸ ਤੌਰ ਤੇ ਆਨਲਾਈਨ ਨਿਗਰਾਨ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਕਿ ਹਰ ਪਿੰਡ ਵਿੱਚ ਇਸ ਵੈਨ ਨੂੰ ਪਹੁੰਚਾਉਣ ਲਈ ਸਹਾਈ ਹੋਵੇਗੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ.ਨਗਰ ਦੁਆਰਾ ਸਬੰਧਿਤ ਕਰਮਚਾਰੀਆਂ ਦੀਆਂ ਡਿਊਟੀਆਂ ਇਸ ਵੈਨ ਨਾਲ ਲਗਾਈਆਂ ਗਈਆਂ ਹਨ ਤਾਂ ਜੋ ਵਿਭਾਗ ਵੱਲੋਂ ਤਿਆਰ ਕੀਤਾ ਗਿਆ ਲਿਟਰੇਚਰ ਕਿਸਾਨਾਂ ਤੱਕ ਪਹੁੰਚਾਇਆ ਜਾ ਸਕੇ।

  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸਾਸਨ ਵੱਲੋਂ ਕਿਸਾਨਾਂ ਪਾਸੋਂ ਪ੍ਰਾਪਤ ਹੋਈਆਂ ਆਨਲਾਈਨ ਅਰਜ਼ੀਆਂ ਦੇ ਆਧਾਰ ਤੇ 206 ਖੇਤੀ ਮਸ਼ੀਨਾਂ ਸਹਿਕਾਰੀ ਸਭਾਵਾਂ, ਐਫ.ਪੀ.ਓਜ ਅਤੇ ਵਿਅਕਤੀਗਤ ਕਿਸਾਨਾਂ ਨੂੰ ਕ੍ਰਮਵਾਰ 80 ਪ੍ਰਤੀਸਤ ਅਤੇ 50 ਪ੍ਰਤੀਸਤ ਸਬਸਿਡੀ 'ਤੇ ਦਿੱਤੀਆਂ ਜਾ ਰਹਿਆਂ ਹਨ। ਇਸ ਤੋਂ ਇਲਾਵਾ ਪਰਾਲੀ ਪ੍ਰਬੰਧਨ ਸਕੀਮ ਅਧੀਨ ਆਈ.ਈ.ਸੀ. ਕੰਪੋਨੈਂਟ ਗਤੀਵਿਧੀਆਂ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪ੍ਰਸਾਸਨ ਵੱਲੋਂ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ।

  ਮੁੱਖ ਖੇਤੀਬਾੜੀ ਅਫ਼ਸਰ ਗੁਰਬਚਨ ਸਿੰਘ ਨੇ ਝੋਨੇ ਦੀ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸਿਤ ਹੁੰਦਾ ਹੈ ਉੱਥੇ ਜ਼ਮੀਨ ਵਿਚਲੇ ਪੌਸ਼ਟਿਕ ਤੱਤ ਅਤੇ ਲਾਹੇਵੰਦ ਜੀਵ ਜੰਤੂ ਨਸ਼ਟ ਹੁੰਦੇ ਹਨ, ਖੇਤਾਂ ਦੇ ਆਲ਼ੇ ਦੁਆਲੇ ਖੜੀ ਬਨਸਪਤੀ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਹਿਰੀਲੀਆਂ ਗੈਸਾਂ ਨਾਲ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ। ਇਸ ਮੌਕੇ ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਪਰਾਲੀ ਦੇ ਪਰਾਲ ਨੂੰ ਜ਼ਮੀਨ ਵਿੱਚ ਹੀ ਵਹਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਈ ਜਾ ਸਕੇ।

  ਇਸ ਮੌਕੇ ਮੋਹਾਲੀ ਦੇ ਵੱਖ ਵੱਖ ਹਲਕਿਆਂ ਤੋਂ ਚੋਣੇ ਹੋਏ ਐਮ.ਸੀ. ਸਾਹਿਬਾਨ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ, ਐਸ.ਏ.ਐਸ.ਨਗਰ ਅਭਿਤੇਸ਼ ਸਿੰਘ ਸੰਧੂ, ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਅਗਾਂਹਵਧੂ ਕਿਸਾਨ ਅਤੇ ਵਿਭਾਗ ਦੇ ਵੱਖ ਵੱਖ ਅਧਿਕਾਰੀ,ਕਰਮਚਾਰੀ ਇਸ ਮੌਕੇ ਹਾਜ਼ਰ ਸਨ।

  Published by:Rupinder Kaur Sabherwal
  First published:

  Tags: Chandigarh, Mohali, Punjab