Home /mohali /

ਹਲਕਾ ਵਿਧਾਇਕ ਨੇ ਮੋਹਾਲੀ ਕਾਰਪੋਰੇਸ਼ਨ ਦੀਆਂ ਖੇਡਾਂ ਦਾ ਕੀਤਾ ਆਗਾਜ਼

ਹਲਕਾ ਵਿਧਾਇਕ ਨੇ ਮੋਹਾਲੀ ਕਾਰਪੋਰੇਸ਼ਨ ਦੀਆਂ ਖੇਡਾਂ ਦਾ ਕੀਤਾ ਆਗਾਜ਼

Constituency MLA started the games of Mohali Corporation

Constituency MLA started the games of Mohali Corporation

ਸੰਬੋਧਨ ਕਰਦੇ ਹੋਏ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ । ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹਿਆਂ ਹਨ । 

  • Share this:

ਕਰਨ ਵਰਮਾ

ਮੋਹਾਲੀ: ਖੇਡ ਵਿਭਾਗ ਪੰਜਾਬ ਵੱਲੋਂ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ 'ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹਿਆਂ ਹਨ। ਇਸੇ ਦੇ ਚੱਲਦਿਆਂ ਅੱਜ ਖੇਡਾਂ ਮੋਹਾਲੀ ਕਾਰਪੋਰੇਸ਼ਨ ਦੀਆਂ ਦਾ ਆਗਾਜ਼ ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਕੀਤਾ ਗਿਆ l ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੀ ਹਾਜ਼ਰ ਸਨ।

ਕੁਲਵੰਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਵੱਧ ਤੋਂ ਵੱਧ ਰੁਚੀ ਪੈਦਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹਿਆਂ ਹਨ। ਇਸ ਨਾਲ ਬੱਚਿਆਂ ਦਾ ਖੇਡਾਂ ਵੱਲ ਰੁਝਾਨ ਹੋਰ ਵਧੇਗਾ । ਉਨ੍ਹਾਂ ਆਸ ਜ਼ਾਹਿਰ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਤੇਜ਼ੀ ਗਤੀ ਨਾਲ ਹੋਵੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਹਰ ਸਾਲ ਕਰਵਾਈਆਂ ਜਾਣਗੀਆਂ ਤਾਂ ਜੋ ਬੱਚਿਆਂ ਵਿੱਚ ਖੇਡਾਂ ਪ੍ਰਤੀ ਹਰ ਸਾਲ ਉਤਸ਼ਾਹ ਬਰਕਰਾਰ ਰਹੇ।

ਕੁਲਵੰਤ ਸਿੰਘ ਨੇ ਕਿਹਾ ਕਿ ਖੇਡਾਂ ਸਾਡੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਪੜਾਈ ਅਤੇ ਖੇਡਾਂ ਦੇ ਵਿੱਚ ਮੋਹਰੀ ਸਥਾਨ ਹਾਸਲ ਕਰ ਕੇ ਵੱਡੀਆਂ ਵੱਡੀਆਂ ਪੱਦਵੀਆਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਦੌਰਾਨ ਉਨ੍ਹਾਂ ਆਪਣਾ ਆਸ਼ੀਰਵਾਦ ਦਿੰਦੇ ਹੋਏ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ।

ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਨੂੰ ਲੋੜੀਂਦੀਆਂ ਸਾਰੀਆਂ ਖੇਡ ਸਹੂਲਤਾਂ ਸਮੇਂ ਤੇ ਮੁਹੱਈਆ ਕਰਵਾਉਂਣ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਰੱਸਾਕਸ਼ੀ ਖੇਡ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਰੱਸਾਕਸ਼ੀ ਦਾ ਮੁਕਾਬਲਾ ਕਰਵਾਇਆ ਗਿਆ।

Published by:Drishti Gupta
First published:

Tags: Chandigarh, Punjab, Sports