Home /mohali /

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 16 ਤੋਂ ਸ਼ੁਰੂ

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 16 ਤੋਂ ਸ਼ੁਰੂ

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 16 ਜਨਵਰੀ ਤੋਂ ਸ਼ੁਰੂ

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ 16 ਜਨਵਰੀ ਤੋਂ ਸ਼ੁਰੂ

Dairy Course: ਸਿਖਲਾਈ ਦੌਰਾਨ ਸਿੱਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸ਼ੀ ਲਈ ਬਨਾਵਟੀ ਗਰਭ ਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਣਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ਼ ਦੁੱਧ ਪੈਦਾ ਕਰਨਾ ਅਤੇ ਖਾਦ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਹੋਰ ਪੜ੍ਹੋ ...
  • Share this:

ਕਰਨ ਵਰਮਾ, ਮੋਹਾਲੀ

Dairy Course: ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਕੁਲਦੀਪ ਜੱਸੋਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 4 ਹਫ਼ਤਿਆਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ 16 ਜਨਵਰੀ 2023 ਨੂੰ ਇਸ ਸਬੰਧੀ ਇੰਟਰਵਿਊ ਸਵੇਰੇ 10 ਵਜੇ ਡੇਅਰੀ ਟਰੇਨਿੰਗ ਸੈਂਟਰ ਚਤਾਮਲੀ (ਕੁਰਾਲੀ ਮੋਰਿੰਡਾ ਰੋਡ) ਜ਼ਿਲ੍ਹਾ ਰੂਪਨਗਰ ਵਿਖੇ ਰੱਖੀ ਗਈ ਹੈ।

ਡੇਅਰੀ ਵਿਕਾਸ ਵਿਭਾਗ ਦੇ ਜ਼ਿਲ੍ਹਾ ਡਿਪਟੀ ਡਾਇਰੈਕਟਰ ਡੇਅਰੀ ਐਸ. ਏ. ਐਸ. ਨਗਰ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਦੱਸਿਆ ਕਿ ਡੇਅਰੀ ਉੱਦਮ ਸਿਖਲਾਈ ਸਕੀਮ ਤਹਿਤ ਸਿਖਲਾਈ ਉਣਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ, ਜਿੰਨਾ ਦੀ ਉਮਰ 18 ਸਾਲ ਤੋਂ 45 ਸਾਲ ਦੇ ਦਰਮਿਆਨ ਹੋਵੇ ਘੱਟ ਘੱਟ ਮੈਟ੍ਰਿਕ ਪਾਸ ਹੋਵੇ, ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ ਅਤੇ ਉਨ੍ਹਾਂ ਕੋਲ ਘੱਟੋ ਘੱਟ 5 ਜਾਂ 5 ਤੋਂ ਵੱਧ ਦੁਧਾਰੂ ਪਸੂ ਹੋਣ ਜਾਂ ਅਪਣਾ ਹਾਈਟੈੱਕ ਡੇਅਰੀ ਫਾਰਮ ਬਣਾਇਆ ਹੋਵੇ। ਸਿਖਲਾਈ ਦੌਰਾਨ ਸਿੱਖਿਆਰਥੀਆਂ ਨੂੰ ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲਕੁਸ਼ੀ ਲਈ ਬਨਾਵਟੀ ਗਰਭ ਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ ਦੁਧਾਰੂ ਪਸ਼ੂਆਂ ਦੀਆਂ ਆਮ ਬਿਮਾਰੀਆਂ ਅਤੇ ਉਣਾਂ ਦੀ ਜਾਂਚ ਕਰਨਾ, ਦੁੱਧ ਤੋਂ ਪ੍ਰੋਡਕਟ ਤਿਆਰ ਕਰਨਾ, ਸਾਫ਼ ਦੁੱਧ ਪੈਦਾ ਕਰਨਾ ਅਤੇ ਖਾਦ ਖ਼ੁਰਾਕ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਕਸ਼ਮੀਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਕਿਹਾ ਕਿ ਨੌਜਵਾਨਾ ਨੂੰ ਡੇਅਰੀ ਸਿਖਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾਂ ਤੇ ਲੈ ਕੇ ਜਾਣਾ ਚਾਹੀਦਾ ਹੈ।ਅੱਜ ਦੇ ਸਮੇਂ ਦੌਰਾਨ ਖੇਤੀ ਬਾੜੀ ਦੇ ਫ਼ਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਣਾਉਣਾ ਚਾਹੀਦਾ ਹੈ ਊਨਾ ਕਿਹਾ ਕਿ ਚਾਹਵਾਨ ਲਾਭਪਾਤਰੀ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫ਼ਤ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜ਼ਿਲ ਤੇ ਕਿਸੇ ਵੀ ਕੰਮ ਵਾਲੇ ਦਿਨ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰ ਸਕਦੇ ਹਨ।ਇਸ ਕੋਰਸ ਦੌਰਾਨ ਜਨਰਲ ਕੈਟਾਗਰੀ ਲਈ 5000/ ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000/ ਰੁਪਏ ਫ਼ੀਸ ਰੱਖੀ ਗਈ ਹੈ। ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9592813411 ਤੇ ਸੰਪਰਕ ਕਰ ਸਕਦੇ ਹੋ।

Published by:Krishan Sharma
First published:

Tags: Campaign, Career, Dairy Farmers, Job and career, Punjab government