Home /mohali /

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

Placement camp on September 29

Placement camp on September 29

ਇਸ ਕੈਂਪ ਵਿੱਚ ਏਰੀਅਲ ਟੈਲੀਕਾਮ ਪ੍ਰਾਇਵੇਟ ਲਿਮਟਿਡ, ਟੈਲੀਪਰਫੋਰਮੈਂਸ ਲਿਮਟਿਡ, ਓਰੇਨ ਇੰਟਰਨੈਸ਼ਨਲ, ਪ੍ਰਭ ਆਸਰਾ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ।

  • Share this:

    ਕਰਨ ਵਰਮਾ

    ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 29 ਸਤੰਬਰ ਨੂੰ ਸਵੇਰੇ 9:30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਏਰੀਅਲ ਟੈਲੀਕਾਮ ਪ੍ਰਾਇਵੇਟ ਲਿਮਟਿਡ, ਟੈਲੀਪਰਫੋਰਮੈਂਸ ਲਿਮਟਿਡ, ਓਰੇਨ ਇੰਟਰਨੈਸ਼ਨਲ, ਪ੍ਰਭ ਆਸਰਾ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਅੱਠਵੀਂ, ਦਸਵੀਂ, ਬਾਰਵੀਂ ਅਤੇ ਗ੍ਰੈਜੂਏਟ (ਕਿਸੇ ਵੀ ਸਟਰੀਮ ਵਿੱਚ) ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

    ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

    ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

    Published by:Drishti Gupta
    First published:

    Tags: Chandigarh, Jobs, Jobs in india, Punjab, Unemployment