Home /mohali /

ਸਿੰਗਲ ਯੂਜ਼ ਪਲਾਸਟਿਕ’ ਦੀ ਪਾਬੰਦੀ ਬਾਰੇ ਲੋਕਾਂ ਨੂੰ 5 ਅਗਸਤ ਨੂੰ ਕੀਤਾ ਜਾਵੇਗਾ ਜਾਗਰੂਕ

ਸਿੰਗਲ ਯੂਜ਼ ਪਲਾਸਟਿਕ’ ਦੀ ਪਾਬੰਦੀ ਬਾਰੇ ਲੋਕਾਂ ਨੂੰ 5 ਅਗਸਤ ਨੂੰ ਕੀਤਾ ਜਾਵੇਗਾ ਜਾਗਰੂਕ

District level event on 5thAugust to create Awareness 

District level event on 5thAugust to create Awareness 

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 5 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਸਮਾਗਮ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਹ ਸਮਾਗਮ ਕਿਸਾਨ ਵਿਕਾਸ ਚੈਂਬਰ ਸੈਕਟਰ 66 ਐਸ.ਏ.ਐਸ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ।

  • Share this:

    ਕਰਨ ਵਰਮਾ, 

    ਮੋਹਾਲੀ: ਪੰਜਾਬ ਵਿੱਚ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਤੇ ਲੱਗੀ ਪੂਰਨ ਪਾਬੰਦੀ ਅਤੇ ਇਸ ਦੇ ਅਸਰ ਬਾਰੇ ਆਮ ਜਨਤਾ ਨੂੰ ਜਾਗਰੂਕ ਕਰਾਉਣ ਲਈ 5 ਅਗਸਤ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਅਗਾਊ ਪ੍ਰਬੰਧਾ ਲਈ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ।

    ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਦੀਆਂ ਵਸਤੂਆਂ ਤੇ ਪੂਰਨ ਪਾਬੰਦੀ ਲੱਗਾ ਦਿੱਤੀ ਗਈ ਹੈ। ਵਾਤਾਵਰਨ ਪੱਖੀ ਇਸ ਮਹੱਤਵਪੂਰਨ ਫ਼ੈਸਲੇ ਨੂੰ ਪੰਜਾਬ ਸਰਕਾਰ ਵੱਲੋਂ ਵੀ ਸਿੰਗਲ ਯੂਜ਼ ਪਲਾਸਟਿਕ 'ਤੇ ਪੂਰਣ ਰੋਕ ਲਗਾਈ ਗਈ ਹੈ । ਇਸ ਵਿਸ਼ੇਸ਼ ਫ਼ੈਸਲੇ ਅਤੇ ਇਸ ਦੇ ਅਸਰ ਬਾਰੇ ਆਮ ਲੋਕਾਂ ਨੂੰ ਜਾਣੂ ਕਰਾਉਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 5 ਅਗਸਤ ਨੂੰ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਸਮਾਗਮ ਕੀਤਾ ਜਾ ਰਿਹਾ ਹੈ ।

    ਉਨ੍ਹਾਂ ਨੇ ਦੱਸਿਆ ਕਿ ਇਹ ਸਮਾਗਮ ਕਿਸਾਨ ਵਿਕਾਸ ਚੈਂਬਰ ਸੈਕਟਰ 66 ਐਸ.ਏ.ਐਸ ਨਗਰ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮਾਗਮ ਨੂੰ ਸਫਲਤਾਪੂਰਨ ਨੇਪਰੇ ਚਾੜ੍ਹਨ ਲਈ ਕਾਰਪੋਰੇਸ਼ਨ ਮੋਹਾਲੀ ,ਕਾਰਜਸਾਧਕ ਅਫ਼ਸਰ ਅਤੇ ਵਾਤਾਵਰਨ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। 5 ਅਗਸਤ ਨੂੰ ਕੀਤੇ ਜਾ ਰਹੇ ਇਸ ਜਾਗਰੂਕਤਾ ਸਮਾਗਮ ਜ਼ਿਲ੍ਹੇ ਦੇ ਹੋਰ ਉੱਘੇ ਪਤਵੰਤੇ, ਸਕੂਲਾਂ ਅਤੇ ਕਾਲਜਾਂ ਤੋਂ ਵਿਦਿਆਰਥੀ ਅਤੇ ਆਮ ਜਨਤਾ ਵਿਸ਼ੇਸ਼ ਤੌਰ ਤੇ ਹਾਜ਼ਰ ਹੋਣਗੇ।

    Published by:Drishti Gupta
    First published:

    Tags: Mohali, Plastic, Plastic Build, Punjab