Home /mohali /

Mohali: ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ 12 ਅਕਤੂਬਰ ਨੂੰ ਕੱਢੇ ਜਾਣਗੇ ਆਰਜ਼ੀ ਲਾਇਸੰਸਾਂ ਦੇ ਡਰਾਅ 

Mohali: ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ 12 ਅਕਤੂਬਰ ਨੂੰ ਕੱਢੇ ਜਾਣਗੇ ਆਰਜ਼ੀ ਲਾਇਸੰਸਾਂ ਦੇ ਡਰਾਅ 

Draws of provisional licenses will be held on October 12 to set up firecracker 

Draws of provisional licenses will be held on October 12 to set up firecracker 

ਮੋਹਾਲੀ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ ਦੀ ਰੌਸ਼ਨੀ ਵਿੱਚ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 12 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਿਤ ਕੀਤੀ ਗਈ ਹੈ।

ਹੋਰ ਪੜ੍ਹੋ ...
  • Share this:

    ਕਰਨ ਵਰਮਾ

    ਮੋਹਾਲੀ: ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਕੀਤੀ ਦਿਸ਼ਾ ਨਿਰਦੇਸ਼ ਦੀ ਰੌਸ਼ਨੀ ਵਿੱਚ ਦੀਵਾਲੀ/ਗੁਰਪੁਰਬ ਦੇ ਮੌਕੇ ਤੇ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਆਰਜ਼ੀ ਲਾਇਸੰਸ ਜਾਰੀ ਕਰਨ ਲਈ ਡਰਾਅ ਕੱਢਣ ਦੀ ਮਿਤੀ 12 ਅਕਤੂਬਰ ਨੂੰ ਦੁਪਹਿਰ 12 ਵਜੇ ਨਿਰਧਾਰਿਤ ਕੀਤੀ ਗਈ ਹੈ।

    ਜਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਕਿਹਾ ਕਿ ਕੇਵਲ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਚਾਹਵਾਨ ਵਿਅਕਤੀ ਪੰਜਾਬ ਸਰਕਾਰ ਦੀ ਵੈੱਬਸਾਈਟ https://punjab.gov.in/forms/ ਤੋਂ ਐਪਲੀਕੇਸ਼ਨ ਫਾਰਮ ਜੋ ਕਿ \"ਟੈਂਪਰੇਰੀ ਲਾਇਸੰਸ ਫ਼ਾਰ ਸੇਲ ਆਫ਼ ਫਾਇਰਕਰੈਕਰਸ\" ਤਹਿਤ ਅੱਪਲੋਡ ਹੈ, ਨੂੰ ਡਾਊਨਲੋਡ ਕਰਕੇ ਮਿਤੀ 6 ਅਕਤੂਬਰ ਤੋਂ 8 ਅਕਤੂਬਰ ਤੱਕ ਆਪਣੀਆਂ ਦਰਖਾਸਤਾਂ ਰਿਹਾਇਸ਼ ਦੇ ਘੱਟੋ-ਘੱਟ ਦੋ ਸਬੂਤਾਂ ਸਮੇਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਵੱਖ-ਵੱਖ ਸੇਵਾ ਕੇਂਦਰਾਂ ਵਿਖੇ ਪੇਸ਼ ਕਰ ਸਕਦੇ ਹਨ। ਨਿਰਧਾਰਿਤ ਸਮੇਂ ਤੋਂ ਬਾਅਦ ਪ੍ਰਾਪਤ ਦਰਖਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।

    Published by:Rupinder Kaur Sabherwal
    First published:

    Tags: Chandigarh, Mohali, Punjab