Home /mohali /

ਬੇਰੁਜ਼ਗਾਰਾਂ ਲਈ ਸੁਨਹਿਰੀ ਮੌਕਾ; 6 ਅਕਤੂਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

ਬੇਰੁਜ਼ਗਾਰਾਂ ਲਈ ਸੁਨਹਿਰੀ ਮੌਕਾ; 6 ਅਕਤੂਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ

Employment opportunity, placement camp is starting here on 6th October

Employment opportunity, placement camp is starting here on 6th October

ਕੈਂਪ ਵਿੱਚ ਵਾਈਟ ਹੱਟ ਜੂਨੀਅਰ, ਵਿਸ਼ਾਲ ਮੈਗਾਮਾਰਟ, ਰਿਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਲਿਮਟਿਡ ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ, ਜਿਸ ਵਿੱਚ ਬਾਰਵੀਂ ਅਤੇ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

  • Share this:

    ਕਰਨ ਵਰਮਾ

    ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 6 ਅਕਤੂਬਰ ਨੂੰ ਸਵੇਰੇ ਸਾਢੇ 9 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਵਾਈਟ ਹੱਟ ਜੂਨੀਅਰ, ਵਿਸ਼ਾਲ ਮੈਗਾਮਾਰਟ, ਰਿਲਾਇੰਸ ਲਾਈਫ਼ ਇੰਸ਼ੋਰੈਂਸ ਕੰਪਨੀ ਲਿਮਟਿਡ ਆਦਿ ਕੰਪਨੀਆਂ ਦੇ ਨਿਯੋਜਕਾਂ ਵੱਲੋਂ ਭਾਗ ਲਿਆ ਜਾਵੇਗਾ, ਜਿਸ ਵਿੱਚ ਬਾਰਵੀਂ ਅਤੇ ਗ੍ਰੈਜੂਏਸ਼ਨ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

    ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।

    ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ ਉਕਤ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

    Published by:Krishan Sharma
    First published:

    Tags: Jobs, Mohali, Punjab government, Recruitment, Unemployment