ਕਰਨ ਵਰਮਾ
ਮੋਹਾਲੀ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਮੀਨਾਕਸ਼ੀ ਗੋਇਲ, ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਐਸ.ਏ.ਐਸ. ਨਗਰ ਨੂੰ ਟਾਕੋ ਬੈੱਲ ਕੰਪਨੀ ਵਿੱਚ ਕਸਟਮਰ ਸਰਵਿਸ ਦੀਆਂ 10 ਅਸਾਮੀਆਂ ਮੋਹਾਲੀ ਵਿਚੋਂ ਭਰਨ ਲਈ ਪ੍ਰਾਪਤ ਹੋਈ ਮੰਗ ਅਨੁਸਾਰ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਆਸਾਮੀ ਲਈ ਵਿੱਦਿਅਕ ਯੋਗਤਾ ਘੱਟੋ ਘੱਟ ਮੈਟ੍ਰਿਕ ਹੈ। ਇਸ ਆਸਾਮੀ ਲਈ ਸਿਰਫ਼ ਮਰਦ ਅਪਲਾਈ ਕਰ ਸਕਦੇ ਹਨ।
ਇਸ ਆਸਾਮੀ ਲਈ ਅਪਲਾਈ ਕਰਨ ਲਈ ਚਾਹਵਾਨ ਪ੍ਰਾਰਥੀ https://forms.gle/h19QszZ542V8m6MB7 ਗੂਗਲ ਫਾਰਮ ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਤੋਂ ਇਲਾਵਾ ਇੰਟਰਨਲ ਯੂਨੀਵਰਸਿਟੀ, ਬੜੂ ਸਾਹਿਬ (ਐਚ.ਪੀ.) ਵਿੱਚ ਅੰਗਰੇਜ਼ੀ ਲੈਕਚਰਾਰ ਲਈ ਦੀ ਮੰਗ ਕੀਤੀ ਗਈ ਹੈ। ਜਿਸ ਲਈ ਪ੍ਰਾਰਥੀ ਪੀ.ਐਚ.ਡੀ. ਪਾਸ ਹੋਣਾ ਚਾਹੀਦਾ ਹੈ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮੁਹਾਰਤ ਹਾਸਿਲ ਹੋਵੇ। ਉਕਤ ਆਸਾਮੀ ਦੇ ਚਾਹਵਾਨ ਪ੍ਰਾਰਥੀ https://tinyurl.com/Akal-Academics ਗੂਗਲ ਫਾਰਮ ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਨਿੱਜੀ ਤੌਰ ਤੇ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ। ਉਨਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਉਕਤ ਅਸਾਮੀਆਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਬੇਰੁਜ਼ਗਾਰ ਪ੍ਰਾਰਥੀ ਆਪਣੇ ਆਪ ਨੂੰ www.pgrkam.com ਵੈੱਬਸਾਈਟ ਤੇ ਵੱਧ ਤੋਂ ਵੱਧ ਰਜਿਸਟਰ ਕਰਨ ਤਾਂ ਜੋ ਉਨ੍ਹਾਂ ਨੂੰ ਵਿਭਾਗ ਵੱਲੋਂ ਸਮੇਂ ਸਮੇਂ ਤੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਹੋਰ ਸੁਵਿਧਾਵਾਂ ਸਬੰਧੀ ਸਮੇਂ ਸਿਰ ਜਾਣਕਾਰੀ ਮਿਲ ਸਕੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।