ਕਰਨ ਵਰਮਾ
ਮੋਹਾਲੀ: ਮੋਹਾਲੀ ਜ਼ਿਲ੍ਹੇ ਦੇ ਹਲਕਾ ਡੇਰਾਬੱਸੀ ਦੇ ਕਿਸਾਨ ਲਖੀਮਪੁਰ ਖੀਰੀ ਲਈ ਰਵਾਨਾ ਹੋ ਗਏ ਹਨ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਅਤੇ ਹੋਰ ਸੂਬਿਆਂ ਤੋਂ ਕਿਸਾਨ ਲਖੀਮਪੁਰ ਵਿੱਚ ਇਕੱਠੇ ਹੋ ਰਹੇ ਹਨ। ਇਹ ਧਰਨਾ ਲਖੀਮਪੁਰ ਵਿੱਚ ਮਾਰੇ ਗਏ ਕਿਸਾਨਾਂ ਦੇ ਇਨਸਾਫ਼ ਅਤੇ ਧਰਨੇ ਦੌਰਾਨ ਜਿਨ੍ਹਾਂ ਨੌਜਵਾਨਾਂ 'ਤੇ ਪਰਚੇ ਕੀਤੇ ਗਏ ਸਨ ਉਨ੍ਹਾਂ ਨੂੰ ਵਾਪਿਸ ਕਰਾਉਣ ਦੀ ਮੁੱਖ ਮੰਗ ਨੂੰ ਲੈਕੇ ਕੀਤਾ ਜਾ ਰਿਹਾ ਹੈ। ਪੂਰਾ ਧਰਨਾ ਕਰੀਬ 75 ਘੰਟੇ ਦਾ ਹੋਣ ਵਾਲਾ ਹੈ।
75 ਘੰਟੇ ਦਾ ਧਰਨਾ ਕੇਂਦਰ ਸਰਕਾਰ ਦੇ ਆਜ਼ਾਦੀ ਦੇ ਅਮ੍ਰਿਤ ਮਹੋਤਸਵ ਤੋਂ ਪ੍ਰੇਰਿਤ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੈਂਬਰ ਮਨਪ੍ਰੀਤ ਸਿੰਘ ਅਮਲਾਲਾ ਨੇ ਦੱਸਿਆ ਕਿ ਇਹ ਧਰਨਾ ਇਨਸਾਫ਼ ਦੀ ਮੰਗ ਲਈ ਹੈ। ਇਸ ਧਰਨੇ ਵਿੱਚ ਪੂਰੇ ਦੇਸ਼ ਅਤੇ ਖਾਸ ਕਰ ਪੰਜਾਬ ਦੇ ਕਿਸਾਨ ਸ਼ਾਮਿਲ ਹੋਣਗੇ। ਜੇਕਰ ਕਿਸਾਨ ਜਥੇਬੰਦੀਆਂ ਨੇ ਧਰਨੇ ਨੂੰ ਅੱਗੇ ਵਧਾਉਣ ਲਈ ਕਿਹਾ ਤਾਂ ਇਹ ਧਰਨਾ ਅੱਗੇ ਵੀ ਜਾਰੀ ਰਹਿ ਸਕਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Farmers Protest, Kisan andolan, Mohali, Protest, Punjab