ਕਰਨ ਵਰਮਾ,
ਮੋਹਾਲੀ: ਭਾਰਤੀ ਕਿਸਾਨ ਜਥੇਬੰਦੀਆਂ ਵੱਲੋਂ 31 ਜੁਲਾਈ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਹ ਸੱਦਾ ਕੇਂਦਰ ਸਰਕਾਰ ਵੱਲੋਂ ਐਮ. ਐੱਸ. ਪੀ. ਨੂੰ ਲੈਕੇ ਗਠਿਤ ਕੀਤੀ ਗਈ ਕਮੇਟੀ ਵਿੱਚ ਪੰਜਾਬ ਦਾ ਕੋਈ ਮੈਂਬਰ ਨਾ ਹਨ 'ਤੇ, ਲਖੀਮਪੁਰ ਖੀਰੀ ਘਟਨਾ ਦਾ ਇਨਸਾਫ਼ ਨਾ ਮਿਲਣ ਆਦਿ ਮਸਲਿਆਂ ਨੂੰ ਲੈਕੇ ਕੀਤਾ ਜਾ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸਦੱਸ ਮਨਪ੍ਰੀਤ ਸਿੰਘ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਇਹ ਮੁਜ਼ਾਹਰਾ ਕੀਤਾ ਜਾਵੇਗਾ।
ਇਸ ਵਿੱਚ ਲਾਲੜੂ ਅਤੇ ਦੱਪਰ ਰੇਲਵੇ ਸਟੇਸ਼ਨ 'ਤੇ ਧਰਨੇ ਦਿੱਤੇ ਜਾਣਗੇ। ਧਰਨੇ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ। ਇਸ ਧਰਨੇ ਵਿੱਚ ਇਲਾਕੇ ਦੇ ਸੈਂਕੜੇ ਕਿਸਾਨ ਸ਼ਾਮਿਲ ਹੋਣਗੇ। ਉਨ੍ਹਾਂ ਨੇ ਅੱਗੇ ਦੱਸਿਆ ਕਿ ਸਾਡੇ ਵੱਲੋਂ ਤਿਆਰੀਆਂ ਮੁਕੰਮਲ ਹਨ ਅਤੇ ਪ੍ਰਸ਼ਾਸ਼ਨ ਨੂੰ ਧਰਨੇ ਦੀ ਜਾਣਕਾਰੀ ਲਿਖਿਤ ਵਿੱਚ ਦੇ ਦਿੱਤੀ ਗਈ ਹੈ। ਮਨਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਜੇਕਰ ਇਸ ਧਰਨੇ ਤੋਂ ਬਾਅਦ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਭਵਿੱਖ ਵਿੱਚ ਅੰਦੋਲਨ ਨੂੰ ਤੇਜ਼ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Protest, Protest march