ਕਰਨ ਵਰਮਾ, ਚੰਡੀਗੜ੍ਹ
ਚੰਡੀਗੜ੍ਹ ਦੇ ਵਿੱਚ ਰੋਜ਼ਾਨਾ ਕੁੱਝ ਨਾ ਕੁੱਝ ਵੱਖਰਾ ਤੇ ਨਵਾਂ ਹੁੰਦਾ ਰਹਿੰਦਾ ਹੈ। ਚੰਡੀਗੜ੍ਹ ਦੇ ਸੈਕਟਰ 34 ਦੇ ਪ੍ਰਦਰਸ਼ਨੀ ਮੈਦਾਨ 'ਚ ਗਾਂਧੀ ਸ਼ਿਲਪ ਬਾਜ਼ਾਰ ਦਾ ਆਯੋਜਨ ਕੀਤਾ ਗਿਆ ਹੈ। ਇਸ 'ਚ ਉਤਰ ਪਰਦੇਸ਼ ਦੇ ਵੱਖ- ਵੱਖ ਜਿਲ੍ਹਿਆਂ ਦੇ ਸ਼ਿਪਲਕਰਾਂ ਵੱਲੋਂ ਇੱਥੇ ਸਟਾਲ ਲਾਏ ਗਏ ਹਨ। ਇਨ੍ਹਾਂ 'ਚ ਘਰ ਦੇ ਸਜਾਵਟ ਦੇ ਸਮਾਨ ਅਤੇ ਵੱਖ-ਵੱਖ ਤਰ੍ਹਾਂ ਦੇ ਕਪੜੇ ਦੀਆਂ ਦੁਕਾਨਾਂ ਲੱਗੀਆਂ ਹੋਈਆਂ ਹਨ।
ਇਹ ਬਾਜ਼ਾਰ 17 ਨਵੰਬਰ ਤੋਂ ਲੱਗਿਆ ਹੋਇਆ ਹੈ ਜਿਹੜਾ ਕਿ 26 ਨਵੰਬਰ ਤੱਕ ਚੱਲੇਗਾ। ਇਸ ਦਾ ਸਮਾਂ ਸਵੇਰੇ 10 ਵਜੇ ਤੋਂ ਰਾਤ 10 ਵਜੇ ਤੱਕ ਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Market, Mela