ਕਰਨ ਵਰਮਾ
ਮੋਹਾਲੀ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ 31 ਜਨਵਰੀ 2023 ਨੂੰ ਸਵੇਰੇ 10.00 ਵਜੇ ਚੀਮਾ ਬੁਆਇਲਰਜ਼, ਡੀ-188, ਫ਼ੇਜ਼ 8ਬੀ, ਇੰਡਸਟਰੀਅਲ ਫੋਕਲ ਪੁਆਇੰਟ, ਸੈਕਟਰ 74, ਮੋਹਾਲੀ ਵਿਖੇ ਮਕੈਨੀਕਲ ਟ੍ਰੇਨੀ ਦੀ ਵਕੈਂਸੀ ਲਈ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਗਿਆ ਹੈ, ਜਿਸ ਵਿੱਚ ਕੇਵਲ ਬੀ.ਟੈੱਕ ਮਕੈਨੀਕਲ ਪਾਸ ਫਰੈਸ਼ਰ (ਸਾਲ 2020 ਅਤੇ ਉਸ ਤੋਂ ਬਾਅਦ ਪਾਸ ਆਊਟ) ਪ੍ਰਾਰਥੀ ਭਾਗ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿੰਪਲ ਥਾਪਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਘਰ-2 ਰੋਜ਼ਗਾਰ ਮਿਸ਼ਨ ਅਧੀਨ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਉਕਤ ਵਾਕ ਇੰਨ ਇੰਟਰਵਿਊ ਵਿੱਚ ਨਿਰਧਾਰਿਤ ਸਥਾਨ ਤੇ ਸਮੇਂ ਸਿਰ ਪਹੁੰਚਣ ਅਤੇ ਇਸ ਵਾਕ ਇੰਨ ਇੰਟਰਵਿਊ ਦਾ ਵੱਧ ਤੋਂ ਵੱਧ ਲਾਭ ਲੈਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Jobs, Mohali, Recruitment