Home /mohali /

ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੈਲਪ ਲਾਈਨ ਨੰਬਰ ਜਾਰੀ

ਪਸ਼ੂ ਪਾਲਕਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੈਲਪ ਲਾਈਨ ਨੰਬਰ ਜਾਰੀ

Help line number released by the district administration 

Help line number released by the district administration 

ਪਸ਼ੂ ਪਾਲਨ ਮੰਡੀਆਂ ਅਤੇ ਪਸ਼ੂ ਮੇਲਿਆਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ।  ਪ੍ਰਸ਼ਾਸਨ ਵੱਲੋਂ  ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ  ਵਿੱਚ ਬਿਮਾਰੀ ਦੇ ਰੋਕਥਾਮ ਅਤੇ ਇਲਾਜ ਲਈ ਸਹਾਇਤਾ ਪ੍ਰਾਪਤ ਕਰ ਸਕਦੇ ਹਨ

  • Share this:
    ਕਰਨ ਵਰਮਾ,

    ਮੋਹਾਲੀ: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੀ ਅਗਵਾਈ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਹੋਈ । ਡਿਪਟੀ ਕਮਿਸ਼ਨਰ ਵੱਲੋਂ ਪਸ਼ੂ ਪਾਲਨ ਵਿਭਾਗ ਦੀ ਐਡਵਾਈਜ਼ਰੀ ਅਨੁਸਾਰ ਪਸ਼ੂ ਪਾਲਨ ਮੰਡੀਆਂ ਅਤੇ ਪਸ਼ੂ ਮੇਲਿਆਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ। ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ 'ਤੇ ਸੰਪਰਕ ਕਰਕੇ ਪਸ਼ੂ ਪਾਲਕ ਆਪਣੀ ਪਸ਼ੂਆਂ ਵਿੱਚ ਬਿਮਾਰੀ ਦੇ ਰੋਕਥਾਮ ਅਤੇ ਇਲਾਜ ਲਈ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਵੱਲੋਂ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਅ ਲਈ ਮੁਫ਼ਤ ਟੀਕਾ ਕਰਨ ਕੀਤਾ ਜਾ ਰਿਹਾ ਹੈ ਅਤੇ ਬਿਮਾਰ ਪਸ਼ੂਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।

    ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਨ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਪਸ਼ੂਆਂ ਦਾ ਬਚਾਅ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕੁੱਝ ਸਾਵਧਾਨੀਆਂ ਵਰਤ ਕੇ ਪਸ਼ੂ ਪਾਲਕ ਲੰਪੀ ਸਕਿਨ ਬਿਮਾਰੀ ਦੇ ਫੈਲਾਅ ਨੂੰ ਰੋਕ ਸਕਦੇ ਹਨ। ਇਸ ਮੌਕੇ ਪਸ਼ੂ ਪਾਲਨ ਵਿਭਾਗ ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਦੱਸਿਆ ਕਿ ਲੰਪੀ ਸਕਿਨ ਦੀ ਰੋਕਥਾਮ ਲਈ, ਜ਼ਿਲ੍ਹੇ ਅੰਦਰ 18 ਟੀਮਾਂ ਦਾ ਗਠਨ ਕੀਤਾ ਗਿਆ ਹੈ।

    ਵਿਭਾਗ ਵੱਲੋਂ ਪਸ਼ੂਆਂ ਨੂੰ ਮੁਫ਼ਤ ਵੈਕਸੀਨ ਲਗਾਈ ਜਾ ਰਹੀ ਹੈ ਅਤੇ ਹੁਣ ਤੱਕ 1090 ਪਸ਼ੂਆਂ ਦਾ ਟੀਕਾ ਕਰਨ ਕੀਤਾ ਜਾ ਚੁੱਕਾ ਹੈ, ਬਿਮਾਰੀ ਤੋਂ ਪੀੜਤ ਪਸ਼ੂਆਂ ਦਾ ਵੀ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਅਜੇ ਤੱਕ ਜਿੱਲ੍ਹਾ ਮੋਹਾਲੀ ਅੰਦਰ ਕਿਸੇ ਵੀ ਪਸ਼ੂ ਦੀ ਮੌਤ ਲੰਪੀ ਸਕਿਨ ਕਾਰਣ ਨਹੀਂ ਹੋਈ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਇਹ ਇੱਕ ਚਮੜੀ ਰੋਗ ਹੈ, ਜਿਸ ਤੋਂ ਘਬਰਾਉਣ ਦੀ ਲੋੜ ਨਹੀਂ ਅਤੇ ਸਹੀ ਇਲਾਜ ਅਤੇ ਦੇਖ-ਭਾਲ ਨਾਲ ਪਸ਼ੂ ਦੋ- ਤਿੰਨ ਹਫ਼ਤਿਆਂ ਦੌਰਾਨ ਪੂਰੀ ਤਰਾਂ ਸਿਹਤਮੰਦ ਹੋ ਜਾਂਦਾ ਹੈ। ਲੰਪੀ ਸਕਿਨ ਬਿਮਾਰੀ ਤੋਂ ਗ੍ਰਸਤ ਆਵਾਰਾ ਪਸ਼ੂਆਂ ਲਈ ਨਗਰ ਨਿਗਮ ਮੋਹਾਲੀ ਵੱਲੋਂ ਫ਼ੇਜ਼-1 ਵਿਖੇ ਸੈਲਟਰ ਤਿਆਰ ਕੀਤਾ ਗਿਆ ਹੈ, ਤਾਂ ਜੋ ਬਿਮਾਰੀ ਨੂੰ ਆਵਾਰਾ ਪਸ਼ੂਆਂ ਵਿੱਚ ਫੈਲਣ ਤੋਂ ਰੋਕਿਆ ਜਾ ਸਕੇ।

    ਡਿਪਟੀ ਡਾਇਰੈਕਟਰ ਡਾ. ਸੰਗੀਤਾ ਤੁਰ ਨੇ ਕਿਹਾ ਕਿ ਜੇਕਰ ਕਿਸੇ ਪਸ਼ੂ ਵਿੱਚ ਲੰਪੀ ਸਕਿਨ ਬਿਮਾਰੀ ਲੱਛਣ ਨਜ਼ਰ ਆਉਂਦੇ ਹਨ ਤਾਂ ਪਸ਼ੂ ਪਾਲਕਾਂ ਨੂੰ ਅਜਿਹੇ ਪਸ਼ੂਆਂ ਨੂੰ ਤੰਦਰੁਸਤ ਪਸ਼ੂਆਂ ਤੋਂ ਅਲੱਗ ਕਰ ਕੇ ਤੁਰੰਤ ਨੇੜੇ ਦੀ ਪਸ਼ੂ ਸੰਸਥਾ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਲਈ ਤਹਿਸੀਲ ਖਰੜ ਦੇ ਪਸ਼ੂ ਪਾਲਕ ਨਿਤਿਨ ਗੌਤਮ(ਮੋਬਾਈਲ ਨੰ 98720-20045)ਤਹਿਸੀਲ ਮੋਹਾਲੀ ਦੇ ਪਸ਼ੂ ਪਾਲਕ ਡਾ. ਅਬਦੁਲ ਮਾਜਿਦ (98152-54200) ਅਤੇ ਤਹਿਸੀਲ ਡੇਰਾਬੱਸੀ ਦੇ ਪਸ਼ੂ ਪਾਲਕ ਡਾ. ਅਭਿਸ਼ੇਕ ਅਰੋੜਾ( ਮੋਬਾਈਲ ਨੰ: 8437932244) ਅਤੇ ਜਿੱਲ੍ਹਾ ਪੱਧਰ ਤੇ ਡਾ. ਹਰਪ੍ਰੀਤ ਸਿੰਘ (9815662299) 'ਤੇ ਸੰਪਰਕ ਕਰਕੇ ਸਹਾਇਤਾ ਪ੍ਰਾਪਤ ਕਰ ਸਕਦੇ ਹਨ।
    Published by:Drishti Gupta
    First published:

    Tags: Chandigarh, Lumpy skin, Lumpy Skin Disease Virus, Punjab

    ਅਗਲੀ ਖਬਰ