ਕਰਨ ਵਰਮਾ, ਮੋਹਾਲੀ
ਮੌਸਮ ਦੇ ਬਦਲਦਿਆਂ ਹੀ ਹਸਪਤਾਲਾਂ ਦੇ ਵਿੱਚ ਮਰੀਜ਼ਾਂ ਦੀ ਗਿਣਤੀ ਵਿੱਚ ਵੀ ਤੇਜ਼ੀ ਨਾਲ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਮਰੀਜ਼ਾਂ 'ਚ ਸਭ ਤੋਂ ਵੱਧ ਗਿਣਤੀ ਵਾਇਰਲ-ਫ਼ਲੂ ਦੇ ਸ਼ਿਕਾਰ ਹੋਏ ਲੋਕਾਂ ਦੀ ਹੈ। ਵਾਇਰਲ-ਫਲੂ ਦੇ ਕਾਰਨ ਲੋਕਾਂ ਨੂੰ ਬੁਖ਼ਾਰ, ਜ਼ੁਖਾਮ ਅਤੇ ਸਰੀਰ ਵਿੱਚ ਦਰਦ ਦੀ ਪਰੇਸ਼ਨੀ ਆ ਰਹੀ ਹੈ।
ਜ਼ਿਲ੍ਹਾ ਮੋਹਾਲੀ ਦੇ ਲਾਲੜੂ ਦੇ ਸਰਕਾਰੀ ਹਸਪਤਾਲ ਵਿੱਚ ਕੰਮ ਕਰ ਰਹੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਅੰਸ਼ੂ ਗਰਗ ਨੇ ਦੱਸਿਆ ਕਿ ਇਨ੍ਹਾਂ ਸਭ ਦਾ ਕਾਰਨ ਮੌਸਮ ਵਿੱਚ ਹੋ ਰਹੀ ਤਬਦੀਲੀ ਹੈ। ਲੋਕਾਂ ਨੂੰ ਇਸ ਮੌਸਮ ਵਿੱਚ ਆਪਣੇ ਸਿਹਤ ਦਾ ਸਭ ਤੋਂ ਵੱਧ ਖ਼ਿਆਲ ਰੱਖਣ ਦੀ ਲੋੜ ਹੁੰਦੀ ਹੈ। ਇਸ ਲਈ ਲੋਕਾਂ ਨੂੰ ਆਪਣੇ ਆਲ਼ੇ ਦੁਆਲ਼ੇ ਦੀ ਸਾਫ਼ ਸਫ਼ਾਈ ਦੇ ਨਾਲ-ਨਾਲ ਖਾਣ-ਪੀਣ ਦਾ ਖ਼ਾਸ ਖ਼ਿਆਲ ਰੱਖਣ ਦੀ ਜ਼ਰੂਰਤ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਿਦਾਇਤ ਦਿੱਤੀ ਕਿ ਖਾਣ-ਪੀਣ ਵਿੱਚ ਵਿਟਾਮਿਨ-ਸੀ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।