-ਕਰਨ ਵਰਮਾ, ਚੰਡੀਗੜ੍ਹ
ਚੰਡੀਗੜ੍ਹ ਵਿੱਚ ਸਾਂਝੀ ਐਕਸ਼ਨ ਕਮੇਟੀ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਮੂਹ ਨਾਨ-ਟੀਚਿੰਗ ਅਤੇ ਟੀਚਿੰਗ ਸਟਾਫ਼ ਸਮੇਤ ਚੰਡੀਗੜ੍ਹ ਦੇ ਵੱਖ-ਵੱਖ ਕਾਲਜਾਂ ਦੇ ਅਧਿਆਪਕ ਸ਼ਾਮਲ ਹੋਏ।
ਖਾਲਸਾ ਕਾਲਜ ਸੈਕਟਰ 26 ਵਿੱਚ ਚੱਲ ਰਹੇ ਇਸ ਪ੍ਰਦਰਸ਼ਨ ਵਿੱਚ ਸ਼ਾਮਲ ਯੂਨੀਅਨ ਦੇ ਲੋਕਾਂ ਨੇ ਆਪਣੀਆਂ ਮੰਗਾ ਦੱਸਦਿਆਂ ਕਿਹਾ ਕਿ ਸਾਨੂੰ 2016 ਤੋਂ ਪੰਜਾਬ ਦੀ ਤਰਜ਼ 'ਤੇ ਤਨਖਾਹ ਸਕੇਲ ਦਿੱਤਾ ਜਾਵੇ ਅਤੇ 2022 ਤੋਂ ਕੇਂਦਰ ਸਰਕਾਰ ਦਾ ਪੇ-ਸਕੇਲ ਦਿੱਤਾ ਜਾਵੇ।ਅਸੀਂ ਲੰਬੇ ਸਮੇਂ ਤੋਂ ਕਾਲਜ ਵਿੱਚ ਆਪਣੀਆਂ ਸੇਵਾਵਾਂ ਦੇ ਰਹੇ ਹਾਂ ਪਰ ਨਾ ਤਾਂ ਚੰਡੀਗੜ੍ਹ ਪ੍ਰਸ਼ਾਸਨ, ਨਾ ਹੀ ਯੂਟੀ ਪ੍ਰਸ਼ਾਸਨ ਅਤੇ ਨਾ ਹੀ ਰਾਜਪਾਲ ਸਾਨੂੰ ਕੋਈ ਮਾਨਤਾ ਦੇ ਰਹੇ ਹਨ। ਮੰਗਾ ਨਾ ਪੂਰੀ ਹੋਣ ਦੀ ਸ਼ੁਰਤ ਵਿੱਚ ਇਸ ਨਾਲ 300 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਅਤੇ 800 ਦੇ ਕਰੀਬ ਟੀਚਿੰਗ ਸਟਾਫ਼ ਅਤੇ ਉਨ੍ਹਾਂ ਦੇ ਪਰਿਵਾਰ ਪ੍ਰਭਾਵਿਤ ਹੋਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Protest, Teachers