ਮੋਹਾਲੀ ਵਿੱਚ ਚੱਲ ਰਹੇ ਕੌਮੀ ਇੰਨਸਾਫ ਮੋਰਚਾ ਦੇ ਆਗੂਆਂ ਨੇ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਕਿਹਾ ਕਿ 5 ਮੈਂਬਰੀ ਜਥਾ ਬਾਪੂ ਸੂਰਤ ਸਿੰਘ ਦੇ ਕੋਲ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਮਿਲਣ ਜਾਵੇਗਾ। ਕੱਲ੍ਹ ਇਸ ਜਥੇ ਵਿੱਚ ਭਾਈ ਪਾਲ ਸਿੰਘ ਫਰਾਂਸ, ਭਾਈ ਬਲਵਿੰਦਰ ਸਿੰਘ, ਐਡਵੋਕੇਟ ਦਿਲਸ਼ੇਰ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਅਤੇ ਭਾਈ ਜਤਿੰਦਰ ਸਿੰਘ ਸ਼ਾਮਿਲ ਹੋਣਗੇ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਅਤੇ ਸਰਕਾਰ ਨੇ ਉਨ੍ਹਾਂ ਨੂੰ ਬਾਪੂ ਸੂਰਤ ਸਿੰਘ ਨਾਲ ਮਿਲਣ ਦੀ ਇਜਾਜ਼ਤ ਨਾ ਦਿੱਤੀ ਤਾਂ ਅਸੀਂ ਬਾਪੂ ਸੂਰਤ ਸਿੰਘ ਨੂੰ ਹਸਪਤਾਲ 'ਚੋਂ ਮੁਕਤ ਕਰਵਾਉਣ ਲਈ ਵੱਡਾ ਪ੍ਰੋਗਰਾਮ ਦੇਵਾਂਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Bandi singh, Komi insaf morcha, Mohali News