ਕਰਨ ਵਰਮਾ
ਮੋਹਾਲੀ: ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵੱਲੋਂ 13ਵਾਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ 25 ਜਨਵਰੀ 2023 ਨੂੰ ਸਰਕਾਰੀ ਕਾਲਜ, ਫ਼ੇਜ਼-6 ਵਿਖੇ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਜਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਆਸ਼ਿਕਾ ਜੈਨ, ਵਧੀਕ ਜ਼ਿਲ੍ਹਾ ਚੋਣ ਐਸ.ਏ.ਐਸ ਨਗਰ ਅਫ਼ਸਰ ਅਮਨਿੰਦਰ ਕੌਰ ਅਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਡੇਰਾਬਸੀ ਹਿਮਾਂਸ਼ੂ ਗੂਪਤਾ ਹਾਜ਼ਰ ਸਨ।
ਇਸ ਸਮਾਗਮ ਵਿੱਚ ਵੋਟਰਾਂ/ਨਾਗਰਿਕਾਂ ਨੂੰ ਲੋਕਤੰਤਰ ਦੀਆਂ ਕਦਰਾਂ ਕੀਮਤਾਂ ਸਬੰਧੀ ਸਹੁੰ ਚੁਕਾਈ ਗਈ ਅਤੇ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਸਹੀ ਵਰਤੋਂ ਬਾਰੇ ਜਾਣੂ ਅਤੇ ਜਾਗਰੂਕਤਾ ਫੈਲਾਉਣ ਲਈ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਲੇਖ, ਭਾਸ਼ਣ ਅਤੇ ਸੰਗੀਤ ਮੁਕਾਬਲਿਆਂ ਵਿੱਚ ਭਾਗ ਲਿਆ ਸੀ।
ਜ਼ਿਲ੍ਹਾ ਚੋਣ ਅਫ਼ਸਰ ਐਸ.ਏ.ਐਸ ਨਗਰ ਵੱਲੋਂ ਸਮਾਗਮ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਸ਼ਿਲਾਗਾਯੋਗ ਕੰਮ ਕਰ ਚੁੱਕੇ ਅਧਿਕਾਰੀਆਂ/ਕਰਮਚਾਰੀਆਂ ਅਤੇ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਵੰਡੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Awareness scheme, Mohali, Voter