Home /mohali /

ਮੋਹਾਲੀ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵੱਲੋਂ ਵਾਕ ਇਨ ਇੰਟਰਵਿਊ ਦਾ ਆਯੋਜਨ 

ਮੋਹਾਲੀ ਜ਼ਿਲ੍ਹਾ ਰੋਜ਼ਗਾਰ 'ਤੇ ਕਾਰੋਬਾਰ ਬਿਊਰੋ ਵੱਲੋਂ ਵਾਕ ਇਨ ਇੰਟਰਵਿਊ ਦਾ ਆਯੋਜਨ 

ਮੋਹਾਲੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਵਾਕ ਇਨ ਇੰਟਰਵਿਊ 

ਮੋਹਾਲੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 20 ਜਨਵਰੀ ਨੂੰ ਵਾਕ ਇਨ ਇੰਟਰਵਿਊ 

ਮਿਤੀ 20/01/2023 ਨੂੰ ਸਵੇਰੇ 10.00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕੁਆਡਰੈਂਟ ਟੈਲੀਵੈਂਚਰ ਪ੍ਰਾ: ਲਿਮ: (ਕੁਨੈਕਟ ਬ੍ਰਾਡਬੈਂਡ) ਕੰਪਨੀ ਦੇ ਨਿਯੋਜਕ ਵੱਲੋਂ ਭਾਗ ਲਿਆ ਜਾਵੇਗਾ।

  • Local18
  • Last Updated :
  • Share this:

ਕਰਨ ਵਰਮਾ

ਮੋਹਾਲੀ- ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਲਈ ਮਿਤੀ 20/01/2023 ਨੂੰ ਸਵੇਰੇ 10.00 ਵਜੇ ਵਾਕ ਇਨ ਇੰਟਰਵਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਕੁਆਡਰੈਂਟ ਟੈਲੀਵੈਂਚਰ ਪ੍ਰਾ: ਲਿਮ: (ਕੁਨੈਕਟ ਬ੍ਰਾਡਬੈਂਡ) ਕੰਪਨੀ ਦੇ ਨਿਯੋਜਕ ਵੱਲੋਂ ਭਾਗ ਲਿਆ ਜਾਵੇਗਾ। ਜਿਸ ਵਿੱਚ ਗ੍ਰੈਜੂਏਸ਼ਨ, ਬੀ.ਟੈੱਕ (ਈ.ਸੀ.ਈ.), ਡਿਪਲੋਮਾ ਇਲੈਕਟ੍ਰੀਕਲ ਆਦਿ ਵਿੱਦਿਅਕ ਯੋਗਤਾ ਵਾਲੇ ਪ੍ਰਾਰਥੀ ਭਾਗ ਲੈ ਸਕਦੇ ਹਨ।

ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ, ਸਵੈ-ਰੋਜ਼ਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।

ਉਨ੍ਹਾਂ ਨੇ ਕਿਹਾ ਕਿ ਇਸੇ ਲੜੀ ਵਿੱਚ ਉਕਤ ਵਾਕ ਇਨ ਇੰਟਰਵਿਊ ਦਾ ਆਯੋਜਨ ਡੀ.ਬੀ.ਈ.ਈ, ਕਮਰਾ ਨੰ 461, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ਼.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ ਅਤੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਆਪਣੇ ਲੋੜੀਂਦੇ ਦਸਤਾਵੇਜ਼ ਅਤੇ ਰਿਜੀਊਮ ਨਾਲ ਲੈ ਕੇ ਦਫ਼ਤਰ ਵਿਖੇ ਪਹੁੰਚਣ ਅਤੇ ਇਸ ਪਲੇਸਮੈਂਟ ਕੈਂਪ ਦਾ ਵੱਧ ਤੋਂ ਵੱਧ ਲਾਭ ਲੈ ਸਕਣ।

Published by:Drishti Gupta
First published:

Tags: Job, Mohali, Punjab