ਕਰਨ ਵਰਮਾ
ਮੋਹਾਲੀ- ਮਾਈਨਿੰਗ ਵਿਭਾਗ ਦੇ ਉਪ ਮੰਡਲ ਦਫ਼ਤਰ ਅਧੀਨ ਕੰਮ ਕਰਦੇ ਜੇ.ਈ. ਕਮ ਮਾਈਨਿੰਗ ਇੰਸਪੈਕਟਰ ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਆਪਣੇ ਹਲਕੇ ਦੀ ਅਚਨਚੇਤ ਚੈਕਿੰਗ ਦੌਰਾਨ ਪਿੰਡ ਦੇੜੀ ਵਿਖੇ ਇੱਕ ਟਰੈਕਟਰ ਟਰਾਲੀ ਨੂੰ ਕਾਬੂ ਕੀਤਾ ਗਿਆ। ਪਿੰਡ ਦੇੜੀ ਵਿਖੇ ਨਾਜਾਇਜ਼ ਮਾਈਨਿੰਗ ਸਬੰਧੀ 1 ਟਰੈਕਟਰ ਟਰਾਲੀ ਫੜਿਆ ਗਿਆ ਜਿਸ ਵਿੱਚ ਤਕਰੀਬਨ 300 ਫੁੱਟ ਮਿੱਟੀ ਪਾਈ ਗਈ ਸੀ।
ਮਾਈਨਿੰਗ ਇੰਸਪੈਕਟਰ ਵੱਲੋਂ ਜਦੋਂ ਟਰੈਕਟਰ ਚਾਲਕ ਕੋਲੋਂ ਬਿੱਲਾਂ ਦੀ ਮੰਗ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਬਿੱਲ ਪੇਸ਼ ਨਹੀਂ ਕੀਤਾ ਗਿਆ ਅਤੇ ਮਟੀਰੀਅਲ ਗ਼ੈਰਕਾਨੂੰਨੀ ਪਾਇਆ ਗਿਆ। ਜਿਸ ਦੇ ਮੱਦੇਨਜ਼ਰ ਮਾਈਨਿੰਗ ਇੰਸਪੈਕਟਰ ਵੱਲੋਂ ਮੌਕੇ 'ਤੇ ਹੀ ਟਰੈਕਟਰ ਟਰਾਲੀ ਦਾ ਚਲਾਨ ਕੀਤਾ ਗਿਆ ਅਤੇ ਥਾਣਾ ਸੋਹਾਣਾ ਵਿਖੇ ਜ਼ਬਤ ਕਰਵਾ ਦਿੱਤੇ ਗਏ। ਉਨ੍ਹਾਂ ਨੇ ਦੱਸਿਆ ਕਿ ਗ਼ੈਰਕਾਨੂੰਨੀ ਮਾਈਨਿੰਗ ਸਬੰਧੀ ਲਗਾਤਾਰ ਚੈਕਿੰਗ ਕੀਤੀਆਂ ਜਾ ਰਹਿਆਂ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।