ਕਰਨ ਵਰਮਾ,
ਮੋਹਾਲੀ: ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਪ੍ਰੋਗਰਾਮ ਤਹਿਤ ਅਤੇ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੋਹਾਲੀ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫ਼ੇਜ਼ 3 ਬੀ 1 ਮੋਹਾਲੀ ਵਿਖੇ ਜ਼ਿਲ੍ਹਾ ਪੱਧਰੀ 'ਅੰਗਰੇਜ਼ੀ ਕਵਿਤਾ ਪਾਠ' ਦੇ ਮੁਕਾਬਲੇ ਕਰਵਾਏ ਗਏ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਬਲਜਿੰਦਰ ਸਿੰਘ ਨੇ ਦੱਸਿਆ ਕਿ ਕਰਵਾਏ ਗਏ 'ਅੰਗਰੇਜ਼ੀ ਕਵਿਤਾ ਪਾਠ' ਵਿੱਚ ਜ਼ਿਲ੍ਹੇ ਦੇ ਅੱਠ ਬਲਾਕਾਂ ਨੇ ਭਾਗ ਲਿਆ ਜਿਸ ਵਿੱਚ ਪਲਕ ਕਪਿਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖ਼ਿਜ਼ਰਾਬਾਦ ਨੇ ਪਹਿਲਾ, ਗੁਰਲੀਨ ਕੌਰ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲ਼ਾ ਨੇ ਦੂਜਾ ਅਤੇ ਅਮਨਪ੍ਰੀਤ ਬੱਧਣ S.K.S.S , ਕੁਰਾਲੀ ਅਤੇ ਕਾਰਤਿਕ S.S.School ਲਾਲੜੂ ਮੰਡੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਉਚੇਚੇ ਤੌਰ ਤੇ ਪਹੁੰਚੇ ਬਤੌਰ ਮੁੱਖ ਮਹਿਮਾਨ ਡਾਇਰੈਕਟਰ ਐੱਸਸੀਈਆਰਟੀ ਪੰਜਾਬ ਡਾ.ਮਨਿੰਦਰ ਸਿੰਘ ਸਰਕਾਰੀਆ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਅਧਿਆਪਕਾਂ ਦੇ ਮਿਹਨਤ ਨੂੰ ਹਲਾਸ਼ੇਰੀ ਦਿੱਤੀ।
ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਕੰਚਨ ਸ਼ਰਮਾਂ, ਸਟੇਟ ਰਿਸੋਰਸਪਰਸਨ ਵਰਿੰਦਰ ਸੇਖੋਂ ਅਤੇ ਅਨੁਰਾਗ ਸਿੱਧੂ, ਜ਼ਿਲ੍ਹਾ ਮੈਂਟਰ ਸਮਾਜਿਕ ਸਿੱਖਿਆ ਸੁਰਜੀਤ ਕੁਮਾਰ ਸ਼ਰਮਾ ਜੱਜਮੈਂਟ ਟੀਮ ਵਿੱਚ ਸ਼ਾਮਲ ਸ਼ੈਲੀ ਸੋਢੀ,ਸਰਿਤਾ ਸਕਸੈਨਾ, ਪ੍ਰਿੰਸੀਪਲ ਸਲਿੰਦਰ ਸਿੰਘ ਤੋਂ ਇਲਾਵਾ ਬੱਚਿਆਂ ਨਾਲ਼ ਪਹੁੰਚੇ ਅਧਿਆਪਕ ਤੇ ਮਾਪੇ ਹਾਜ਼ਰ ਸਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।