Home /mohali /

ਮੈਚ ਸਦਕਾ ਪੀ.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦਾ ਏਰੀਆ ਨੋ ਫਲਾਇੰਗ ਜ਼ੋਨ ਘੋਸ਼ਿਤ

ਮੈਚ ਸਦਕਾ ਪੀ.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦਾ ਏਰੀਆ ਨੋ ਫਲਾਇੰਗ ਜ਼ੋਨ ਘੋਸ਼ਿਤ

PCA and surrounding area has been declared no flying Zone

PCA and surrounding area has been declared no flying Zone

.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ (No flying Zone) ਘੋਸ਼ਿਤ ਕੀਤਾ ਗਿਆ ਹੈ।

  • Share this:

    ਕਰਨ ਵਰਮਾ

    ਮੋਹਾਲੀ: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਫੇਸ 10 ਪੀ.ਸੀ.ਏ. ਸਟੇਡੀਅਮ ਵਿਖੇ 20 ਸਤੰਬਰ ਨੂੰ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਟੀ-20 ਮੈਚ ਖੇਡਿਆ ਜਾ ਰਿਹਾ ਹੈ। ਇਸ ਅੰਤਰਰਾਸ਼ਟਰੀ ਮੈਚ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਮਿਤ ਤਲਵਾੜ, ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀ.ਸੀ.ਏ. ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਏ ਜਾਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

    ਉਨ੍ਹਾਂ ਵੱਲੋਂ ਇਸ ਨੂੰ ਨੋ ਫਲਾਇੰਗ ਜ਼ੋਨ (No flying Zone) ਘੋਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਏਰੀਆ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ (Flying object Drone and Unmanned Aerial Vehicles (UAVs)) ਦੇ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।ਉਨ੍ਹਾਂ ਕਿਹਾ ਕਿ ਇਹ ਹੁਕਮ ਇਸ ਦਫ਼ਤਰ ਵੱਲੋਂ ਦਿੱਤੀ ਸਪੈਸ਼ਲ ਪ੍ਰਵਾਨਗੀ ਦੇ ਆਧਾਰ 'ਤੇ ਉਡਾਏ ਜਾਣ ਵਾਲੇ ਡਰੋਨਾ 'ਤੇ ਲਾਗੂ ਨਹੀਂ ਹੋਵੇਗਾ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਿਤੀ 18 ਤੋਂ 20 ਸਤੰਬਰ ਤੱਕ ਉਕਤ ਏਰੀਏ ਵਿੱਚ ਲਾਗੂ ਹੋਣਗੇ।

    Published by:Drishti Gupta
    First published:

    Tags: Cricket, Match, Mohali, Punjab, Sports