ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਠੇਕਾ ਮੁਲਾਜ਼ਮਾਂ ਨੂੰ ਪੀਜੀਆਈ ਵੱਲੋਂ ਰੈਗੂਲਰ ਕੀਤਾ ਜਾਣਾ ਹੈ ਅਤੇ ਇਸ ਦੌਰਾਨ ਕੰਮ ਕਰਦੇ ਮੁਲਾਜ਼ਮਾਂ ਨੂੰ ਬਰਾਬਰ ਕੰਮ ਬਦਲੇ ਬਰਾਬਰ ਤਨਖਾਹ ਦਿੱਤੀ ਜਾਣੀ ਹੈ। ਇਹ ਮਾਮਲਾ ਕਰੀਬ 12 ਸਾਲਾਂ ਤੋਂ ਚੱਲ ਰਿਹਾ ਹੈ। ਇਸ ਸਬੰਧੀ ਪਹਿਲਾ ਹੁਕਮ 11 ਜਨਵਰੀ 2010 ਨੂੰ ਕੀਤਾ ਗਿਆ ਸੀ। ਹਾਈ ਕੋਰਟ ਨੇ 13 ਮਾਰਚ 2019 ਨੂੰ ਹੁਕਮ ਦਿੱਤਾ ਸੀ। 5 ਅਕਤੂਬਰ 2020 ਨੂੰ ਦੁਬਾਰਾ ਕਿਹਾ ਗਿਆ ਕਿ ਠੇਕੇਦਾਰ ਨਾਲ ਸਮਝੌਤੇ 'ਤੇ ਮੁੜ ਗੱਲਬਾਤ ਕੀਤੀ ਜਾਵੇ ਅਤੇ ਬਰਾਬਰ ਕੰਮ ਲਈ ਬਰਾਬਰ ਤਨਖਾਹ ਦਾ ਨਿਯਮ ਲਾਗੂ ਕੀਤਾ ਜਾਵੇ। ਪਰ ਮੁਲਾਜ਼ਮਾਂ ਦੀਆਂ ਮੰਗਾਂ ਅਜੇ ਵੀ ਪੂਰੀਆਂ ਨਹੀਂ ਹੋਈਆਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Pgi, Strike