Home /mohali /

ਪੁਲਿਸ ਅਤੇ ਗੈਰ ਸਰਕਾਰੀ ਸੰਸਥਾਵਾਂ ਨੇ ਬੱਚਿਆਂ ਦੇ ਨਾਲ ਕੱਢੀ ਤਿਰੰਗਾ ਯਾਤਰਾ, ਜ਼ਰੂਰਤਮੰਦਾਂ ਨੂੰ ਵੰਡੇ ਬੈਗ

ਪੁਲਿਸ ਅਤੇ ਗੈਰ ਸਰਕਾਰੀ ਸੰਸਥਾਵਾਂ ਨੇ ਬੱਚਿਆਂ ਦੇ ਨਾਲ ਕੱਢੀ ਤਿਰੰਗਾ ਯਾਤਰਾ, ਜ਼ਰੂਰਤਮੰਦਾਂ ਨੂੰ ਵੰਡੇ ਬੈਗ

Police

Police and non-governmental organizations took Tiranga Yatra 

ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 24 ਵਿੱਚ ਓਂਕਾਰ ਚੈਰੀਟੇਬਲ ਫਾਊਂਡੇਸ਼ਨ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਸੈਕਟਰ 24 ਅਤੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਫਾਊਂਡੇਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੇ ਨਾਲ ਬੱਚਿਆਂ ਨੇ ਤਿਰੰਗਾ ਯਾਤਰਾ ਕੱਢੀ। ਇਹ ਤਿਰੰਗਾ ਯਾਤਰਾ ਪੁਲੀਸ ਚੌਕੀ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਸੈਕਟਰ ਦੇ ਅੰਦਰੂਨੀ ਹਿੱਸਿਆਂ ਵਿੱਚ ਕੱਢੀ ਗਈ।

ਹੋਰ ਪੜ੍ਹੋ ...
 • Share this:

  ਕਰਨ ਵਰਮਾ,

  ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 24 ਵਿੱਚ ਓਂਕਾਰ ਚੈਰੀਟੇਬਲ ਫਾਊਂਡੇਸ਼ਨ ਅਤੇ ਮਾਰਕੀਟ ਵੈਲਫੇਅਰ ਐਸੋਸੀਏਸ਼ਨ ਸੈਕਟਰ 24 ਅਤੇ ਚੰਡੀਗੜ੍ਹ ਪੁਲਿਸ ਦੇ ਸਹਿਯੋਗ ਨਾਲ ਫਾਊਂਡੇਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੇ ਨਾਲ ਬੱਚਿਆਂ ਨੇ ਤਿਰੰਗਾ ਯਾਤਰਾ ਕੱਢੀ। ਇਹ ਤਿਰੰਗਾ ਯਾਤਰਾ ਪੁਲਿਸ ਚੌਕੀ ਦੇ ਸਾਹਮਣੇ ਤੋਂ ਸ਼ੁਰੂ ਹੋ ਕੇ ਸੈਕਟਰ ਦੇ ਅੰਦਰੂਨੀ ਹਿੱਸਿਆਂ ਵਿੱਚ ਕੱਢੀ ਗਈ।

  ਦੇਸ਼ ਦੀ 75ਵੀਂ ਆਜ਼ਾਦੀ ਦੀ ਵਰ੍ਹੇਗੰਢ ਮੌਕੇ ਪੁਲਿਸ ਚੌਕੀ ਦੇ ਸਾਹਮਣੇ ਸਮਾਗਮ ਕਰਵਾਇਆ ਗਿਆ। ਫਾਊਂਡੇਸ਼ਨ ਦੇ ਪ੍ਰਧਾਨ ਰਵਿੰਦਰ ਸਿੰਘ ਬਿੱਲਾ ਨੇ ਅਜ਼ਾਦੀ ਦੇ ਅੰਮ੍ਰਿਤ ਸਮਾਗਮ ਮੌਕੇ ਆਪਣੇ ਸੰਖੇਪ ਸੰਬੋਧਨ ਵਿੱਚ ਹਾਜ਼ਰ ਲੋਕਾਂ ਅਤੇ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਲਈ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਬਾਰੇ ਯਾਦ ਕਰਵਾਇਆ ਅਤੇ ਦੇਸ਼ ਦੀ ਸ਼ਾਨ ਨੂੰ ਸਮਰਪਿਤ ਤਿਰੰਗਾ ਲਹਿਰਾਇਆ। ਅਤੇ ਹੰਕਾਰ ਨੂੰ ਛੱਡਣ ਦੀ ਅਪੀਲ ਕੀਤੀ।

  ਉਨ੍ਹਾਂ ਇਸ ਮੌਕੇ ਬੱਚਿਆਂ ਨੂੰ ਸਕੂਲੀ ਕਿੱਟਾਂ ਵੀ ਭੇਟ ਕੀਤੀਆਂ। ਇਸ ਤੋਂ ਬਾਅਦ ਦੇਸ਼ ਭਗਤੀ ਦੀ ਭਾਵਨਾ ਨਾਲ ਭਰੀ ਤਿਰੰਗਾ ਯਾਤਰਾ ਵਿੱਚ ਸ਼ਾਮਲ ਲੋਕਾਂ ਅਤੇ ਬੱਚਿਆਂ ਨੇ \"ਭਾਰਤ ਮਾਤਾ ਦੀ ਜੈ\" ਅਤੇ \"ਵੰਦੇ ਮਾਤਰਮ' ਦੇ ਨਾਅਰੇ ਲੱਗਾ ਕੇ ਲੋਕਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਜਗਾਈ। ਬੱਚਿਆਂ ਦੇ ਹੱਥਾਂ ਵਿੱਚ ਲਹਿਰਾਇਆ ਤਿਰੰਗਾ ਵੀ ਲੋਕਾਂ ਨੂੰ ਇਸ 75ਵੀਂ ਵਰ੍ਹੇਗੰਢ ਮੌਕੇ ਤਿਰੰਗਾ ਲਹਿਰਾਉਣ ਲਈ ਪ੍ਰੇਰਿਤ ਕਰ ਰਿਹਾ ਸੀ।

  Published by:rupinderkaursab
  First published:

  Tags: Chandigarh, Mohali, Punjab