ਕਰਨ ਵਰਮਾ,
ਚੰਡੀਗੜ੍ਹ: 15 ਅਗਸਤ ਨੂੰ ਆਜ਼ਾਦੀ ਦਿਹਾੜੇ 'ਤੇ ਕੋਈ ਅੱਤਵਾਦੀ ਘਟਨਾ ਨਾ ਵਾਪਰੇ ਇਸ ਲਈ ਸੁਰੱਖਿਆ ਏਜੰਸੀਆਂ ਚੌਕਸ ਹਨ। ਥਾਂ-ਥਾਂ 'ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ। ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਰੇਲਵੇ ਪੁਲਿਸ ਨੇ ਸਟੇਸ਼ਨ 'ਤੇ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ। ਸਰਚ ਅਭਿਆਨ ਵਿੱਚ ਸਰਕਾਰੀ ਰੇਲਵੇ ਪੁਲਿਸ, ਰੇਲਵੇ ਪੁਲਿਸ ਬਲ ਦੀਆਂ ਟੀਮਾਂ ਨੇ ਕਮਾਂਡੋਜ਼ ਦੇ ਜਵਾਨਾਂ ਨਾਲ ਮਿਲ ਕੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ।
ਸਟੇਸ਼ਨ 'ਤੇ ਆਉਣ-ਜਾਣ ਵਾਲੇ ਯਾਤਰੀਆਂ ਦੀ ਤਲਾਸ਼ੀ ਲਈ ਗਈ ਅਤੇ ਸਟੇਸ਼ਨ 'ਤੇ ਰੁਕਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ। ਰੇਲਵੇ ਪੁਲਿਸ ਨੇ ਸਟੇਸ਼ਨ ਦੇ ਹਰ ਕੋਨੇ 'ਤੇ ਚੈਕਿੰਗ ਕੀਤੀ। ਪੁਲਿਸ ਦੀ ਤਲਾਸ਼ੀ ਅਭਿਆਨ ਨੂੰ ਦੇਖ ਕੇ ਯਾਤਰੀ ਹੈਰਾਨ ਰਹਿ ਗਏ ਪਰ ਯਾਤਰੀਆਂ ਨੇ ਪੁਲਿਸ ਦੇ ਚੈਕਿੰਗ ਆਪ੍ਰੇਸ਼ਨ ਵਿੱਚ ਸਹਿਯੋਗ ਦਿੱਤਾ। ਹਾਲਾਂਕਿ ਇਸ ਦੌਰਾਨ ਕੋਈ ਵੀ ਸ਼ੱਕੀ ਚੀਜ਼ ਜਾਂ ਕੋਈ ਵਿਅਕਤੀ ਬਰਾਮਦ ਨਹੀਂ ਹੋਇਆ ਪਰ ਇਸ ਤਰ੍ਹਾਂ ਦੀ ਤਲਾਸ਼ੀ ਮੁਹਿੰਮ ਆਜ਼ਾਦੀ ਦਿਵਸ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Independence day, Punjab Police