Home /mohali /

ਪੰਜਾਬ ਦੇ ਸਾਰੇ ਸਕੂਲਾਂ 'ਚ 3 ਸਤੰਬਰ ਨੂੰ ਹੋਵੇਗੀ 'ਇੰਸਪਾਇਰ ਮੀਟ'- ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੇ ਸਾਰੇ ਸਕੂਲਾਂ 'ਚ 3 ਸਤੰਬਰ ਨੂੰ ਹੋਵੇਗੀ 'ਇੰਸਪਾਇਰ ਮੀਟ'- ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

'Inspire Meet' on September 3 in all schools of the state

'Inspire Meet' on September 3 in all schools of the state

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ 'ਇੰਸਪਾਇਰ ਮੀਟ' ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ। 

  • Share this:

    ਕਰਨ ਵਰਮਾ

    ਮੋਹਾਲੀ: ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 3 ਸਤੰਬਰ ਨੂੰ 'ਇੰਸਪਾਇਰ ਮੀਟ' (Inspire Meet) ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ। ਇਸ ਮੌਕੇ ਵਿਦਿਆਰਥੀਆਂ ਦੀ ਕਾਰਜ ਗੁਜ਼ਾਰੀ ਬਾਰੇ ਮਾਪਿਆਂ ਨੂੰ ਸੂਚਿਤ ਕੀਤਾ ਜਾਵੇਗਾ। ਹਰਜੋਤ ਸਿੰਘ ਬੈਂਸ ਨੇ ਸਾਰੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ 'ਇੰਸਪਾਇਰ ਮੀਟ' ਵਿੱਚ ਵਿਦਿਆਰਥੀਆਂ ਦੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਿਹਾ।

    ਉਹਨਾਂ ਕਿਹਾ ਕਿ ਸਮਾਗਮ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਮਾਪਿਆਂ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਦੇਣ ਤੋਂ ਇਲਾਵਾ ਸਹਿ-ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵਿੱਦਿਅਕ ਗਤੀਵਿਧੀਆਂ ਵੱਲ ਵੀ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਂ ਵੱਖ-ਵੱਖ ਸਕੂਲਾਂ ਵਿੱਚ 'ਇੰਸਪਾਇਰ ਮੀਟ' ਪ੍ਰੋਗਰਾਮ ਵਿੱਚ ਵੀ ਸ਼ਾਮਲ ਹੋਵਾਂਗਾ।

    ਉਨ੍ਹਾਂ ਨੇ ਸੂਬੇ ਦੇ ਸਮੂਹ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹੋਰ ਉਸਾਰੂ ਯਤਨਾਂ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਉਹਨਾਂ ਆਪਣੇ ਪਿਛਲੇ ਦਿਨਾਂ ਦੀ ਸਕੂਲ ਦੌਰਿਆਂ ਦੇ ਤਜਰਬਿਆਂ ਦੇ ਆਧਾਰ ’ਤੇ ਬੋਲਦਿਆਂ ਕਿਹਾ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਵਿੱਚ ਬਹੁਤ ਹੁਨਰ ਹੈ, ਜਿਸ ਨੂੰ ਤਰਾਸ਼ਣ ਅਤੇ ਸਹੀ ਰਸਤਾ ਦਿਖਾਉਣ ਦੀ ਲੋੜ ਹੈ।

    ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਰਾਜ ਵਿੱਚ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣਾ ਹੈ। ਇਸ ਉਦੇਸ਼ ਲਈ ਕਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪਰਦੀਪ ਕੁਮਾਰ ਅਗਰਵਾਲ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

    Published by:Tanya Chaudhary
    First published:

    Tags: Bhagwant Mann, Education, Education Minister, Harjot Singh Bains, Punjab