ਮਨੋਜ ਰਾਠੀ
ਮੋਹਾਲੀ ਜ਼ਿਲ੍ਹੇ ਦੇ ਖਰੜ ਘੜੂੰਆ ਨੇੜੇ ਪੁਲਿਸ ਨੇ 2 ਨੌਜਵਾਨਾਂ ਨੂੰ ਚੋਰੀ ਦੇ 70 ਲੈਪਟਾਪ, ਇੱਕ ਲੱਖ ਰੁਪਏ ਦੀ ਨਕਦੀ ਅਤੇ ਇਕ ਕਾਰ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਦਿੰਦਿਆਂ ਡੀਐਸਪੀ ਖਰੜ ਰੁਪਿੰਦਰ ਕੌਰ ਸੋਹੀ ਨੇ ਦੱਸਿਆ ਕਿ ਇਹ ਦੋਵੇਂ ਮੁਲਜ਼ਮ ਮੋਗਾ ਪੰਜਾਬ ਦੇ ਵਸਨੀਕ ਹਨ। ਜੋ ਕਿ ਖਰੜ ਅਤੇ ਕੋਲ ਦੇ ਪ੍ਰਾਈਵੇਟ ਵੱਡੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਦੇ ਲੈਪਟਾਪ ਅਤੇ ਕੀਮਤੀ ਸਮਾਨ ਚੋਰੀ ਕਰਦੇ ਸਨ। ਸੂਚਨਾ ਦੇ ਆਧਾਰ 'ਤੇ ਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 70 ਲੈਪਟਾਪ ਵੀ ਬਰਾਮਦ ਕੀਤੇ ਗਏ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Arrested, Mohali News, Thief