ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਦੇ ਵਿੱਚ ਸਮਾਜ ਸੇਵੀ ਸੰਸਥਾਵਾਂ ਦੀ ਕੋਈ ਘਾਟ ਨਹੀਂ ਹੈ। ਸਾਰੀਆਂ ਸੰਸਥਾਵਾਂ ਚੰਡੀਗੜ੍ਹ ਦੀ ਬਿਹਤਰੀ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਇਨ੍ਹਾਂ ਵਿੱਚੋਂ ਇੱਕ ਸਮਾਜ ਸੇਵੀ ਸੰਸਥਾ ਹੈ 'ਸਵਰਮਨੀ ਫਾਊਡੇਸ਼ਨ' ਜਿਹੜੀ ਕਿ ਚੰਡੀਗੜ੍ਹ ਦੇ ਨੌਜਵਾਨਾਂ ਵੱਲੋਂ ਚਲਾਈ ਜਾ ਰਹੀ ਹੈ।
ਇਨ੍ਹਾਂ ਨੌਜਵਾਨਾਂ ਦੀ ਉਮਰ 15 ਸਾਲ ਤੋਂ 27 ਸਾਲ ਦੇ ਵਿਚਕਾਰ ਹੈ। ਇਸ ਫਾਊਡੇਸ਼ਨ ਵੱਲੋਂ ਪਿੱਛਲੇ ਕੁੱਝ ਸਾਲਾਂ ਵਿੱਚ ਬਹੁਤ ਸਾਰੇ ਕੰਮ ਕੀਤੇ ਗਏ ਹਨ ਜਿਸਦਾ ਸਿੱਟਾ ਇਹ ਨਿਕਲਿਆ ਕਿ ਇਸ ਫਾਊਡੇਸ਼ਨ ਨੂੰ ਰੂਸ ਦੀ ਯੂਥ ਫੈਡਰੇਸ਼ਨ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਇਸ ਸਨਮਾਨ ਲਈ ਪੂਰੇ ਭਾਰਤ 'ਚ 2 ਸਮਾਜ ਸੇਵੀ ਸੰਸਥਾਵਾਂ ਨੂੰ ਚੁਣੀਆਂ ਗਿਆ ਸੀ ਜਿਨ੍ਹਾਂ 'ਚ ਇੱਕ ਚੰਡੀਗੜ੍ਹ ਦੇ ਸਵਰਮਨੀ ਫਾਊਡੇਸ਼ਨ ਅਤੇ ਦੂਜੀ ਗੁਜਰਾਤ ਦੀ ਐਲਗਰ ਫਾਊਡੇਸ਼ਨ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Punjab