ਕਰਨ ਵਰਮਾ
ਚੰਡੀਗੜ੍ਹ: ਚੰਡੀਗੜ੍ਹ ਦੇ ਸੈਕਟਰ 19 ਦੇ ਕਮਿਊਨਿਟੀ ਸੈਂਟਰ ਵਿੱਚ ਅੰਤਰਰਾਸ਼ਟਰੀ ਮਹਿਲਾ ਦਿਹਾੜਾ ਅਨੋਖੇ ਢੰਗ ਦੇ ਨਾਲ ਮਨਾਇਆ ਗਿਆ। ਕੋਰੋਨਾ ਮਹਾਂਮਾਰੀ ਵਿੱਚ ਆਪਣੇ ਪਤੀ ਨੂੰ ਗੁਆ ਚੁੱਕੀ ਮਹਿਲਾਵਾਂ ਨੂੰ ਇਕੱਠਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਰਾਸ਼ਨ ਵੰਡਿਆ ਗਿਆ। ਇਹ ਉਪਰਾਲਾ ਚੰਡੀਗੜ੍ਹ ਦੀ 2 ਸਮਾਜ ਸੇਵੀ ਸੰਸਥਾਵਾਂ ਓਂਕਾਰ ਚੈਰੀਟੇਬਲ ਫਾਊਂਡੇਸ਼ਨ ਅਤੇ ਲਾਸਟ ਬੈਂਚਰ ਵੱਲੋਂ ਕੀਤਾ ਗਿਆ। ਇਸ ਮੌਕੇ 'ਤੇ ਚੰਡੀਗੜ੍ਹ ਦੀ ਨਵੀਂ ਬਣੀ ਮੇਅਰ ਸਰਬਜੀਤ ਕੌਰ ਵੀ ਮੌਜੂਦ ਰਹੀ ਅਤੇ ਮਹਿਲਾਵਾਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਇੱਥੇ ਪਹੁੰਚੀ ਮਹਿਲਾਵਾਂ ਨੇ ਇਸ ਪਹਿਲ ਦੀ ਤਾਰੀਫ਼ ਕੀਤੀ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: International Women's Day, Mohali, Punjab