Home /mohali /

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈਕੇ ਡਿਪਟੀ ਕਮਿਸ਼ਨਰ ਵੱਲੋਂ ਹੋਈ ਅਹਿਮ ਮੀਟਿੰਗ

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈਕੇ ਡਿਪਟੀ ਕਮਿਸ਼ਨਰ ਵੱਲੋਂ ਹੋਈ ਅਹਿਮ ਮੀਟਿੰਗ

Special meeting by the Deputy Commissioner regarding the Tyagi of Independence 

Special meeting by the Deputy Commissioner regarding the Tyagi of Independence 

ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰੀ ਕਾਰਵਾਈਆਂ ਜਾਣਗੀਆਂ।

  • Share this:

    ਕਰਨ ਵਰਮਾ, 

    ਮੋਹਾਲੀ: ਜ਼ਿਲ੍ਹੇ ਵਿੱਚ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ, 75ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਸਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹਿਆਂ ਹਨ। 15 ਅਗਸਤ, 2022 ਨੂੰ ਮਨਾਏ ਜਾਣ ਵਾਲੇ 75ਵੇਂ ਸੁਤਰੰਤਰਤਾ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼ 6 ਵਿਖੇ ਜਿੱਲ੍ਹਾ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ।

    ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰੀ ਕਾਰਵਾਈਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ, ਮੋਹਾਲੀ ਇਸ ਸਮਾਗਮ ਲਈ ਕੀਤੇ ਜਾਣ ਵਾਲੇ ਸਾਰੇ ਪ੍ਰਬੰਧਾਂ ਦੇ ੳਵਰਆਲ ਜ਼ਿੰਮੇਵਾਰ ਹੋਣਗੇ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਦੇ ਬੈਠਣ ਲਈ ਵੱਖਰੇ ਬਲਾਕ ਦਾ ਪ੍ਰਬੰਧ ਕੀਤਾ ਜਾਵੇਗਾ। ਬੱਚਿਆਂ ਦੀ ਰਿਹਰਸਲ ਸਮੇਂ ਡਾਕਟਰਾਂ ਦੀ ਮੈਡੀਕਲ ਟੀਮ ਸਮੇਤ ਲੇਡੀ ਡਾਕਟਰ ਦੀ ਜ਼ਿੰਮੇਵਾਰੀ ਸਿਵਲ ਸਰਜਨ ਦੀ ਹੋਵੇਗੀ। ਇਸ ਤਰ੍ਹਾ ਪੁਲਿਸ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਵੱਖ-ਵੱਖ ਕੰਮਾਂ ਲਈ ਵਿਸ਼ੇਸ਼ ਤੌਰ ਤੇ ਜ਼ਿੰਮੇਵਾਰ ਬਣਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਸਮਾਗਮ ਵਾਲੇ ਸਥਾਂਨ ਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ।

    Published by:Drishti Gupta
    First published:

    Tags: Independence day, Mohali, Punjab