ਕਰਨ ਵਰਮਾ
ਮੋਹਾਲੀ: ਮੋਹਾਲੀ ਸੰਨੀ ਐਨਕਲੇਵ ਪੁਲਿਸ ਨੇ ਬੰਦ ਘਰਾਂ 'ਚ ਚੋਰੀਆਂ ਕਰਨ ਵਾਲੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ 15 ਤੋਂ ਵੱਧ ਚੋਰੀ ਦੀਆਂ ਵਾਰਦਾਤਾਂ ਨੂੰ ਹੱਲ ਕਰਨ ਦਾ ਦਾਅਵਾ ਕੀਤਾ ਹੈ | ਫਿਲਹਾਲ ਪੁਲਿਸ ਨੇ ਚੋਰਾਂ ਨੂੰ ਅਦਾਲਤ 'ਚ ਪੇਸ਼ ਕਰਕੇ ਤਿੰਨ ਦਿਨ ਲਈ ਪੁਲਿਸ ਰਿਮਾਂਡ 'ਤੇ ਲਿਆ ਹੈ ਦਿਨ ਲਈ ਜੇਲ ਭੇਜ ਦਿੱਤਾ ਹੈ।
ਡੀਐਸਪੀ ਰੁਪਿੰਦਰਦੀਪ ਸਾਹੀ ਨੇ ਦੱਸਿਆ ਕਿ ਚੌਕੀ ਇੰਚਾਰਜ ਅਭਿਸ਼ੇਕ ਦੀ ਅਗਵਾਈ ਵਿੱਚ ਪੁਲੀਸ ਵੱਲੋਂ ਨਾਕਾਬੰਦੀ ਕੀਤੀ ਗਈ ਸੀ, ਇਸ ਦੌਰਾਨ ਪੁਲਿਸ ਨੇ ਨਵਾਂਸ਼ਹਿਰ-ਬਦਲਾ ਵਾਸੀ ਪਿੰਡ ਮਨਿੰਦਰ ਸਿੰਘ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿਸ ਪਾਸੋਂ ਤਾਂਬੇ ਦੀ ਤਾਰ ਦਾ 2 ਕਿਲੋ ਵਜ਼ਨ ਦਾ ਰੋਲ ਬਰਾਮਦ ਹੋਇਆ, ਜਿਸ ਤੋਂ ਬਾਅਦ ਪੁਲਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਪੁੱਛਗਿੱਛ ਕੀਤੀ। ਜਿਸ ਦੇ ਆਧਾਰ 'ਤੇ ਉਸ ਦੇ ਦੋ ਹੋਰ ਸਾਥੀਆਂ ਜਗਮੋਹਨ ਸਿੰਘ ਉਰਫ ਬੰਨੀ ਅਤੇ ਅਨਿਲ ਕੁਮਾਰ ਨੂੰ ਵੀ ਨਾਮਜ਼ਦ ਕੀਤਾ ਗਿਆ।ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਚੋਰੀ ਦੀਆਂ 15 ਵਾਰਦਾਤਾਂ ਨੂੰ ਕਬੂਲਿਆ ਅਤੇ ਮੁਲਜ਼ਮਾਂ ਦੇ ਕਹਿਣ 'ਤੇ ਦੋ ਸੋਨੇ ਦੇ ਕੰਗਣ, ਸੋਨੇ ਦੀਆਂ ਵਾਲੀਆਂ, ਇੱਕ ਸੋਨੇ ਦਾ ਟਿੱਕਾ ਸੀ।
ਇਸ ਤੋਂ ਇਲਾਵਾ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਤਿੰਨ ਗੈਸ ਸਿਲੰਡਰ, 2 ਡਰਿੱਲ ਮਸ਼ੀਨਾਂ, ਸ਼ਟਰ ਤੋੜਨ ਵਾਲੀਆਂ ਮਸ਼ੀਨਾਂ, ਕਟਰ, 52 ਕਿਲੋ ਬਾਰਾਂ, 2 ਕਿਲੋ ਤਾਂਬੇ ਦੀਆਂ ਤਾਰਾਂ ਅਤੇ ਅੱਠ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।ਡੀਐਸਪੀ ਨੇ ਦੱਸਿਆ ਕਿ ਬਰਾਮਦ ਕੀਤੇ ਵਾਹਨਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ, ਜੇਕਰ ਮੁਲਜ਼ਮਾਂ ਨੇ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾਂ ਵਿੱਚ ਜਾਅਲੀ ਨੰਬਰਾਂ ਦੀ ਵਰਤੋਂ ਕੀਤੀ ਹੈ ਤਾਂ ਮੁਲਜ਼ਮਾਂ ਖ਼ਿਲਾਫ਼ ਵੱਖਰਾ ਕੇਸ ਦਰਜ ਕੀਤਾ ਜਾਵੇਗਾ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Chandigarh, Mohali, Police, Punjab