Home /mohali /

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ 

ਮੁੱਖ ਚੋਣ ਅਧਿਕਾਰੀ ਪੰਜਾਬ ਨੇ ਚੋਣਾਂ ਵਿੱਚ ਭਾਗ ਲੈਣ ਦਾ ਸੁਨੇਹਾ ਦੇਣ ਲਈ 200 ਸਾਈਕਲ ਸਵਾਰਾਂ ਦੀ ਕੀਤੀ ਅਗਵਾਈ 

The Chief Electoral Officer Punjab led 200 cyclists to convey the message 

The Chief Electoral Officer Punjab led 200 cyclists to convey the message 

ਇਸ ਸਮਾਗਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

  • Share this:

ਕਰਨ ਵਰਮਾ

ਮੋਹਾਲੀ: ਵੋਟਰ ਸੂਚੀ-ਸਪੈਸ਼ਲ ਸਮਰੀ ਰਿਵੀਜ਼ਨ (ਐਸ.ਐਸ.ਆਰ.)-2023 ਵਿੱਚ ਸੋਧ ਕਰਨ ਵਾਸਤੇ ਵਿਆਪਕ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਐਸ.ਏ.ਐਸ.ਨਗਰ ਵਿਖੇ “ਪੈਡਲ ਫ਼ਾਰ ਪਾਰਟੀਸੀਪੇਟਿਵ ਇਲੈਕਸ਼ਨਜ਼” ਦੇ ਬੈਨਰ ਹੇਠ ਸਾਈਕਲੋਥੌਨ ਦੇ ਆਯੋਜਨ ਕੀਤਾ। ਇਸ ਸਮਾਗਮ ਦਾ ਉਦੇਸ਼ ਚੋਣਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ।

ਯਾਦਵਿੰਦਰਾ ਪਬਲਿਕ ਸਕੂਲ ਨੇੜਿਉਂ ਨੇਚਰ ਪਾਰਕ ਤੋਂ ਘੱਟੋ-ਘੱਟ 200 ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ, ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ 3ਬੀ-1 ਮੋਹਾਲੀ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਤੱਕ ਯਾਤਰਾ ਕੀਤੀ। ਇਸ ਮੌਕੇ ਵਧੀਕ ਸੀ.ਈ.ਓ. ਬੀ ਸ੍ਰੀਨਿਵਾਸਨ ਅਤੇ ਐਸ.ਏ.ਐਸ. ਨਗਰ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾਰ ਨੇ ਵੀ ਸਾਈਕਲੋਥੌਨ ਵਿੱਚ ਸ਼ਮੂਲੀਅਤ ਕੀਤੀ।

ਮੋਹਾਲੀ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਐਨ.ਐਸ.ਐਸ. ਵਲੰਟੀਅਰਾਂ ਸਮੇਤ ਸਾਈਕਲ ਸਵਾਰਾਂ ਨੇ “ਪੈਡਲ ਫ਼ਾਰ ਪਾਰਟੀਸੀਪੇਟਿਵ ਇਲੈਕਸ਼ਨਜ਼” ਦਾ ਸੁਨੇਹਾ ਦੇਣ ਲਈ ਸਾਈਕਲੋਥੌਨ ਵਿੱਚ ਭਾਗ ਲਿਆ। ਜ਼ਿਕਰਯੋਗ ਹੈ ਕਿ ਮਜ਼ਬੂਤ ਲੋਕਤੰਤਰ ਦੇ ਹਿਤ ਵਿੱਚ, ਚੋਣਾਂ ਨੂੰ ਯਕੀਨੀ ਬਣਾਉਣ ਅਤੇ ਵੋਟਰ ਸੂਚੀ ਵਿੱਚ ਸੁਧਾਰ ਕਰਨ ਲਈ ਵੋਟਰ ਸੂਚੀ ਦੀ ਸਾਲਾਨਾ ਸੋਧ ਭਾਰਤੀ ਚੋਣ ਕਮਿਸ਼ਨ ਵੱਲੋਂ ਕੀਤਾ ਜਾਣ ਵਾਲਾ ਮਹੱਤਵਪੂਰਨ ਅਭਿਆਸ ਹੈ।

ਇਹ ਵਿਸ਼ੇਸ਼ ਸੋਧ 9 ਨਵੰਬਰ, 2022 ਤੋਂ ਸ਼ੁਰੂ ਹੋ ਕੇ 8 ਦਸੰਬਰ, 2022 ਨੂੰ ਸਮਾਪਤ ਹੋਵੇਗੀ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ 'ਕੋਈ ਵੀ ਵੋਟਰ ਪਿੱਛੇ ਨਾ ਰਹਿ ਜਾਵੇ' ਸਬੰਧੀ ਆਪਣੇ ਯਤਨਾਂ ਨੂੰ ਯਕੀਨੀ ਬਣਾਉਂਦਿਆਂ ਔਰਤਾਂ, ਅਪਾਹਜ ਵਿਅਕਤੀਆਂ, ਸਮਾਜ ਦੇ ਸੀਮਾਂਤ ਮੈਂਬਰਾਂ, ਪੇਂਡੂ ਅਤੇ ਸ਼ਹਿਰੀ ਵੋਟਰਾਂ ਸਮੇਤ ਸਮਾਜ ਦੇ ਸਾਰੇ ਵਰਗਾ ਤੱਕ ਪਹੁੰਚ ਬਣਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਸ਼ਾਮਲ ਕਰਨ ਲਈ ਪ੍ਰੇਰਿਤ ਕਰਨ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ ਕਿਉਂਕਿ ਨੌਜਵਾਨ ਦੇਸ਼ ਦਾ ਭਵਿੱਖ ਹਨ।

ਇਸ ਤੋਂ ਪਹਿਲਾਂ ਸੀ.ਈ.ਓ ਨੇ ਸਕੂਲ ਦੇ ਦੋ ਬੂਥਾਂ ਦਾ ਨਿਰੀਖਣ ਵੀ ਕੀਤਾ ਅਤੇ ਵਿਸ਼ੇਸ਼ ਸੁਧਾਈ ਸਬੰਧੀ ਬੀ.ਐਲ.ਓਜ਼ ਨਾਲ ਗੱਲਬਾਤ ਕੀਤੀ।ਇਸ ਮੌਕੇ ਵਿਦਿਆਰਥੀਆਂ ਨੇ ਵੋਟਰ ਸਬੰਧੀ ਸਹੁੰ ਚੁੱਕੀ ਅਤੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਦਾ ਸੁਨੇਹਾ ਦਿੰਦਿਆਂ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵੀ ਕੀਤੀਆਂ।

Published by:Drishti Gupta
First published:

Tags: Chandigarh, Mohali, Rally