ਕਰਨ ਵਰਮਾ
ਮੋਹਾਲੀ: ਜ਼ੀਰਕਪੁਰ ਮੁੱਖ ਲਾਈਟਾਂ 'ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਦਾ ਪੁਤਲਾ ਫੂਕ ਕੇ \"ਅਰਥੀ ਫੂਕ\" ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸੁਨੀਲ ਜਾਖੜ ਵੱਲੋਂ SC ਭਾਈਚਾਰੇ ਲਈ ਗਲਤ ਸ਼ਬਦਾਵਲੀ ਦਾ ਪ੍ਰਯੋਗ ਕੀਤੇ ਜਾਣ ਦਾ ਆਰੋਪ ਲਾਇਆ ਗਿਆ। ਇਸ ਵਿਰੋਧ ਵਿੱਚ ਪ੍ਰਦਰਸ਼ਨ ਪੂਰੇ ਸੂਬੇ ਵਿੱਚ ਸ਼ੁਰੂ ਕੀਤੇ ਗਏ ਹਨ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਸਾਬਕਾ ਕਾਂਗਰਸ ਪ੍ਰਧਾਨ ਨੂੰ ਮੁਆਫੀ ਮੰਗਣੀ ਪਵੇਗੀ ਤੇ ਕਾਂਗਰਸ ਹਾਈਕਮਾਨ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਸੁਨੀਲ ਜਾਖੜ ਨੂੰ ਪਾਰਟੀ ਵਿੱਚੋਂ ਬਰਖ਼ਾਸਤ ਕਰੇ ਨਹੀਂ ਤਾਂ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਕੀਤੇ ਜਾਣਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।