ਕਰਨ ਵਰਮਾ
ਮੋਹਾਲੀ: ਮੋਹਾਲੀ ਪ੍ਰਾਈਵੇਟ ਅਨਏਡਿਡ ਸਕੂਲਜ਼ ਐਸੋਸੀਏਸ਼ਨ (ਐਮਪੀਯੂਐਸਏ) ਜਿਸ ਵਿੱਚ ਮੋਹਾਲੀ ਜ਼ਿਲ੍ਹੇ ਵਿੱਚ ਫੈਲੇ 80 ਦੇ ਕਰੀਬ ਪ੍ਰਾਈਵੇਟ ਸਕੂਲ ਸ਼ਾਮਲ ਹਨ, ਦੇ ਸੀਨੀਅਰ ਅਹੁਦੇਦਾਰਾਂ ਨੇ ਅੱਜ ਇੱਥੇ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਕੀਤਾ।
ਐਮਪੀਯੂਐਸਏ 11 ਅਪ੍ਰੈਲ, 2022 ਨੂੰ ਪੂਰੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਸੱਦੀ ਗਈ ਹੜਤਾਲ ਦਾ ਸਮਰਥਨ ਕਰ ਰਹੀ ਹੈ ।
ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਹੜਤਾਲ ਦੇ ਕਾਰਨਾਂ ਬਾਰੇ ਦੱਸਣ ਲਈ ਪ੍ਰੈਸ ਕਾਨਫਰੰਸ ਕੀਤੀ ਗਈ। ਇਹ ਹੜਤਾਲ ਗੁਰਦਾਸਪੁਰ ਜ਼ਿਲ੍ਹੇ ਦੇ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਹੋਈਆਂ ਕੁੱਝ ਗ੍ਰਿਫ਼ਤਾਰੀਆਂ ਦਾ ਨਤੀਜਾ ਹੈ। ਐਮਪੀਯੂਐਸਏ ਦੇ ਆਹੁਦੇਦਾਰਾਂ ਨੇ ਦੱਸਿਆ ਕਿ ਐਸੋਸੀਏਸ਼ਨ ਨੇ ਇਸ ਘਿਨਾਉਣੀ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਉਹ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋਈ ਬੱਚੀ ਦੇ ਪਰਿਵਾਰ ਨਾਲ ਖੜ੍ਹੀ ਹੈ। ਹਾਲਾਂਕਿ, ਪੁਲਿਸ ਨੇ ਜਿਸ ਤਰੀਕੇ ਨਾਲ ਸਕੂਲ ਦੇ 70 ਸਾਲਾ ਚੇਅਰਮੈਨ ਅਤੇ ਪ੍ਰਿੰਸੀਪਲ ਨੂੰ ਗ੍ਰਿਫਤਾਰ ਕੀਤਾ ਹੈ, ਉਹ ਇਸ ਦੇ ਖਿਲਾਫ਼ ਹਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।