ਕਰਨ ਵਰਮਾ
ਮੋਹਾਲੀ: ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸੀ.ਡੀ.ਪੀ.ਓ. ਖਰੜ-2 ਦੇ ਆਂਗਣਵਾੜੀ ਸੈਂਟਰਾਂ ਵਿਚ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ ਗਈ ਅਤੇ ਬਾਲ ਦਿਵਸ ਮਨਾਇਆ ਗਿਆ। ਆਂਗਣਵਾੜੀ ਦੇ ਬੱਚਿਆਂ ਵੱਲੋਂ ਕਈ ਤਰਾਂ ਦੀਆਂ ਗਤੀਵਿਧੀਆਂ ਕੀਤੀਆਂ ਗਈਆਂ। ਜਿਨ੍ਹਾਂ ਵਿੱਚ ਕਵਿਤਾ ਮੁਕਾਬਲਾ, ਡਾਂਸ, ਮਾਨਸਿਕ ਅਤੇ ਸਰੀਰਕ ਗਤੀਵਿਧੀਆਂ ਸ਼ਾਮਲ ਸਨ। ਇਸ ਦੌਰਾਨ ਬੱਚਿਆਂ ਵਿਚ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲਿਆ।
ਜਾਣਕਾਰੀ ਦਿੰਦੇ ਹੋਏ ਸੀ.ਡੀ.ਪੀ.ਓ ਨੇ ਦੱਸਿਆ ਕਿ ਬਾਲ ਵਿਕਾਸ ਮੇਲਾ 14 ਨਵੰਬਰ 2022 ਤੋਂ 20 ਨਵੰਬਰ 2022 ਤੱਕ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਮੇਲੇ ਦੌਰਾਨ ਰੁੱਖ ਲਗਾਏ ਜਾਣਗੇ, ਸੁਪੋਸ਼ਣ ਸਬੰਧੀ ਤੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਵੇਗਾ, ਦਾਦਾ-ਦਾਦੀ, ਨਾਨਾ-ਨਾਨੀ ਦਿਵਸ, ਪਿੰਡ ਦੀ ਸਾਫ-ਸਫਾਈ, ਬੱਚਿਆਂ ਦੀ ਕਵਿਤਾ ਅਤੇ ਡਾਂਸ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਮਾਵਾਂ ਅਤੇ ਬਾਕੀ ਪਰਿਵਾਰਿਕ ਮੈਂਬਰਾਂ ਨੂੰ ਵੀ ਬਾਲ ਵਿਕਾਸ ਸਬੰਧੀ ਗਤੀਵਿਧੀਆਂ ਦੀ ਸਿਖਲਾਈ ਦਿੱਤੀ ਜਾਵੇਗੀ ਕਿਉਂਕਿ ਬੱਚਿਆਂ ਦੇ ਮੁੱਢਲੇ ਵਿਕਾਸ ਵਿੱਚ ਮਾਪਿਆਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।