ਕਰਨ ਵਰਮਾ,
ਮੋਹਾਲੀ: ਡਿਪਟੀ ਕਮਿਸ਼ਨਰ ਅਮਿਤ ਤਲਵਾੜ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਯੂੀ.ਡੀ.ਆਈ.ਡੀ ਕਾਰਡ ਪ੍ਰੋਜੇਕਟ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ ।
ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਨ ਵਿੱਚ ਕਿਸੇ ਤਰਾਂ ਦੀ ਦੇਰੀ ਨਾ ਕੀਤੀ ਜਾਵੇ ਅਤੇ ਜਿਨ੍ਹਾਂ ਵਿਅਕਤੀਆਂ ਵੱਲੋਂ ਕਾਰਡ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਸਭਨਾਂ ਦੇ ਕਾਰਡ 30 ਨਵੰਬਰ ਤੱਕ ਜਾਰੀ ਕੀਤੇ ਜਾਣ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐਸ ਡੀ ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਐਨ ਜੀ ਓਜ ਦੀ ਮਦਦ ਨਾਲ ਸਮੂਹ ਪਿੰਡਾਂ ਵਿੱਚ ਯੋਗ ਲਾਭ ਪਾਤਰ ਜੋ ਯੂ ਡੀ ਆਈ ਡੀ ਕਾਰਡ ਬਣਾਉਣ ਦੇ ਯੋਗ ਹਨ ਉਨ੍ਹਾਂ ਦਾ ਡਾਟਾ ਤਿਆਰ ਕਰ ਕੇ ਕਾਰਡ ਬਣਾਉਣਗੇ ਅਤੇ ਜੇਕਰ ਕਿਸੇ ਦੀਵਿਆਂਗ ਦਾ ਯੂ ਡੀ ਆਈ ਡੀ ਕਾਰਡ ਪਹਿਲਾਂ ਹੀ ਰੱਦ ਹੋ ਚੁੱਕਿਆ ਹੈ ਤਾਂ ਉਸ ਦੀ ਮੁੜ ਪੜਚੋਲ ਕਰਨਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਡੀ ਐਸ ਐਸ ਓ ਨੂੰ ਇਹ ਹਦਾਇਤ ਉਹ ਯੂ.ਡੀ.ਆਈ.ਡੀ. ਕਾਰਡ ਬਣਾਉਣ ਸਬੰਧੀ ਜਾਣਕਾਰੀ ਵਾਲੇ ਪੇਫਲੈਟ ਛਪਾ ਕੇ ਪਿੰਡਾਂ ਵਿੱਚ ਵੰਡਣਗੇ l ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਸਰਪੰਚਾਂ ਅਤੇ ਮਿਊਂਸੀਪਲ ਕੌਂਸਲਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਅਤੇ ਪੰਚਾਇਤ ਅਧੀਨ ਆਉਂਦੇ ਯੋਗ ਦਿਵਿਆਂਗਾ ਦਾ ਯੂ ਡੀ ਆਈ ਡੀ ਕਾਰਡ ਬਣਾਉਣ ਲਈ ਪਹਿਲ ਕਰਨ।
ਇਸ ਸਬੰਧੀ ਪ੍ਰੈੱਸ ਨੋਟ ਰਾਹੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀ ਵਿੱਚ ਅਪੰਗਤਾ ਭਾਵੇਂ ਕਿੰਨੀ ਪ੍ਰਤੀਸ਼ਤ ਕਿਉਂ ਨਾ ਹੋਵੇ ਸਾਰੇ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖ਼ਤੀ ਕਾਰਡ (ਯੂੀ.ਡੀ.ਆਈ.ਡੀ.) ਬਣਾਏ ਜਾਣਗੇ । ਦਿਵਿਆਂਗ ਵਿਅਕਤੀ ਦੀ ਪਹਿਚਾਣ ਅਤੇ ਪੁਸ਼ਟੀ ਕਰਨ ਲਈ ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਸਾਰੇ ਮੁਲਕ ਵਿੱਚ ਵੈਲਿਡ ਹੈ, ਜਿਸ ਰਾਹੀਂ ਦਿਵਿਦਆਂਗ ਵਿਅਕਤੀ ਉਨ੍ਹਾਂ ਨੂੰ ਮਿਲਣ ਵਾਲੇ ਕਈ ਪ੍ਰਕਾਰ ਦੇ ਲਾਭ ਲੈਣ ਲਈ ਇਸਦਾ ਇਸਤੇਮਾਲ ਕਰ ਸਕਦੇ ਹਨ। ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਰੇਲਵੇ ਕਾਉਂਟਰਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀ ਲਾਭ ਲੈਣ ਸਮੇਂ ਸਹਾਈ ਹਨ।
ਕੋਈ ਵੀ ਦਿਵਿਆਂਗ ਵਿਅਕਤੀਆਂ ਵਿਲੱਖਣ ਅਪੰਗਤਾ ਸ਼ਨਾਖ਼ਤੀ ਕਾਰਡ (ਯੂੀ.ਡੀ.ਆਈ.ਡੀ) ਬਣਾਉਣ ਲਈ ਸਰਕਾਰ ਦੀ ਵੈੱਬਸਾਈਟ http://www.swavlambancard.gov.in ਤੇ ਰਜਿਸਟ੍ਰੇਸ਼ਨ ਕਰ ਸਕਦਾ ਹੈ । ਇਸ ਤੋਂ ਇਲਾਵਾ ਕੋਈ ਵੀ ਦਿਵਿਆਂਗ ਵਿਅਕਤੀ ਆਪਣੇ ਨਿੱਜੀ ਕੰਪਿਊਟਰ, ਨਜ਼ਦੀਕੀ ਸਾਈਬਰ ਕੈਫ਼ੇ ਜਾਂ ਸੇਵਾ ਕੇਂਦਰ ਵਿੱਚ ਜਾ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਵਿਅਕਤੀ ਵਧੇਰੇ ਜਾਣਕਾਰੀ ਲਈ ਆਪਣੇ ਨੇੜੇ ਦੇ ਐਸ.ਐਮ.ਓ ਦਫ਼ਤਰ, ਸਿਵਲ ਸਰਜਨ ਦਫ਼ਤਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਦੇ ਦਫ਼ਤਰ ਜਾਂ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਦੇ ਦਫ਼ਤਰ ਤੋਂ ਜਾਣਕਾਰੀ ਲੈ ਸਕਦੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਬਰਾੜ, ਐਸ.ਡੀ.ਐਮ ਮੋਹਾਲੀ ਸਰਬਜੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਐਸ.ਡੀ.ਐਮ ਡੇਰਾਬਸੀ ਹਿਮਾਂਸ਼ੂ ਗੁਪਤਾ, ਸਿਵਲ ਸਰਜਨ ਡਾ.ਆਦਰਸਪਾਲ ਕੌਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ.ਗਿਰਿਸ ਡੋਗਰਾ, ਐਸ.ਐਮ.ਓਜ, ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: AAP Punjab, Mohali, Punjab