ਮਨੋਜ ਰਾਠੀ
ਮੋਹਾਲੀ ਜ਼ਿਲੇ ਦੇ ਦਰਪਣ ਸੁਸਾਇਟੀ ਖਰੜ ਦੀ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਕੁਝ ਮੁੰਡਿਆਂ ਵੱਲੋਂ ਕਿਸੇ ਘਰ ਉੱਪਰ ਹਮਲਾ ਕੀਤਾ ਜਾ ਰਿਹਾ ਹੈ। ਗੁੰਡਾਗਰਦੀ ਦੀ ਵੀਡੀਓ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਦਰਜਨ ਦੇ ਕਰੀਬ ਨੌਜਵਾਨ ਲਾਠੀਆਂ ਅਤੇ ਪੱਥਰਾਂ ਨਾਲ ਇੱਕ ਘਰ 'ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ।
ਜਾਣਕਾਰੀ ਅਨੁਸਾਰ ਦਰਪਣ ਸੁਸਾਇਟੀ 'ਚ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਰਹਿੰਦੇ ਹਨ ਅਤੇ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਣ 'ਤੇ ਉਨ੍ਹਾਂ ਨੇ ਆਪਣੇ ਦੋਸਤਾਂ ਨੂੰ ਬੁਲਾ ਕੇ ਉਨ੍ਹਾਂ ਦੀ ਡੰਡਿਆਂ ਅਤੇ ਪੱਥਰਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Attacked, Mohali, Students, University