ਕਰਨ ਵਰਮਾ
ਚੰਡੀਗੜ੍ਹ: ਪੰਜਾਬ ਦੀਆਂ ਤਹਿਸੀਲਾਂ ਵਿੱਚ ਚੱਲ ਰਹੀ ਹੜਤਾਲ 5 ਅਪ੍ਰੈਲ ਤੱਕ ਮੁਲਤਵੀ ਹੋ ਗਈ ਹੈ। ਪਟਵਾਰੀਆਂ ਅਤੇ ਤਹਿਸੀਲਦਾਰਾਂ ਦੀਆਂ ਜੱਥੇਬੰਦੀਆਂ ਦੇ ਇੱਕ ਵਫ਼ਦ ਨੇ ਚੰਡੀਗੜ੍ਹ ਵਿੱਚ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨਾਲ ਮੀਟਿੰਗ ਕੀਤੀ। ਮੰਤਰੀ ਜੰਪਾ ਨੇ ਵਫ਼ਦ ਨੂੰ ਯਕੀਨ ਦਿਵਾਇਆ ਕਿ ਉਨ੍ਹਾਂ ਦੀ ਮੀਟਿੰਗ ਪੰਜ ਅਪ੍ਰੈਲ ਨੂੰ ਭਗਵੰਤ ਮਾਨ ਨਾਲ ਕਰਵਾ ਦਿੱਤੀ ਜਾਵੇਗੀ।
ਇਸ ਭਰੋਸੇ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਮੀਟਿੰਗ ਮੁਲਤਵੀ ਕਰਨ ਦਾ ਐਲਾਨ ਕੀਤਾ । ਮੋਹਨ ਸਿੰਘ ਭੇਡਪੁਰਾ , ਪਟਵਾਰੀ ਹਰਬੀਰ ਸਿੰਘ ਢੀਂਡਸਾ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਮਸਲੇ ਹੱਲ ਜ਼ਰੂਰ ਕਰਨਗੇ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।