ਕਰਨ ਵਰਮਾ
ਮੋਹਾਲੀ: ਪੰਜਾਬ ਵਿੱਚ ਅਮਨ ਕਾਨੂੰਨ ਨੂੰ ਲੈ ਕੇ ਨਿੱਤ ਨਵੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਕੁਝ ਸਮਾਂ ਪਹਿਲਾਂ ਸਿੱਧੂ ਮੂਸੇਵਾਲਾ ਨੂੰ ਗੈਂਗਸਟਰਾਂ ਨੇ ਮਾਰਿਆ ਸੀ। ਇਸ ਤੋਂ ਬਾਅਦ ਸੁਧੀਰ ਸੂਰੀ ਤੇ ਫਿਰ ਡੇਰਾ ਪ੍ਰੇਮੀ ਸੰਦੀਪ ਨੂੰ ਵੀ ਮਾਰ ਦਿੱਤਾ ਗਿਆ ਸੀ।
ਹੁਣ ਪੰਜਾਬੀ ਗਾਇਕ ਬੱਬੂ ਮਾਨ ਨੂੰ ਫ਼ੋਨ 'ਤੇ ਧਮਕੀਆਂ ਮਿਲਣ ਦਾ ਮਾਮਲਾ ਵੀ ਸਾਹਮਣੇ ਆ ਰਿਹਾ ਹੈ, ਜਿਸ ਨੂੰ ਲੈ ਕੇ ਪੁਲਿਸ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ, ਹਾਲਾਂਕਿ ਅਜੇ ਤੱਕ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਇਸ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਨਹੀਂ ਕੀਤੀ ਹੈ ਪਰ ਘਰ ਦੇ ਬਾਹਰ ਸੁਰੱਖਿਆ ਵਧਾਉਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਨਪੁਟ 'ਚ ਸਾਹਮਣੇ ਆਈ ਇਹ ਗੱਲ...
ਬੱਬੂ ਮਾਨ ਨੂੰ ਇਹ ਧਮਕੀ ਫੋਨ 'ਤੇ ਮਿਲੀ ਸੀ। ਇੱਕ ਗਰੁੱਪ ਵੱਲੋਂ ਬੱਬੂ ਮਾਨ ਨੂੰ ਦਿੱਤੀ ਗਈ ਇਹ ਧਮਕੀ ਦਿੱਤੀ ਗਈ ਹੈ। ਪੰਜਾਬ ਪੁਲਿਸ ਮੋਹਾਲੀ ਕੋਲ ਜੋ ਇਨਪੁਟ ਸੀ, ਉਸ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਬੱਬੂ ਮਾਨ ਨੂੰ ਮਾਰਨ ਲਈ ਬੰਬੀਹਾ ਗਰੁੱਪ ਵੱਲੋਂ ਨਾਬਾਲਗ ਲੜਕਿਆਂ ਦੀ ਮਦਦ ਲਈ ਜਾ ਸਕਦੀ ਹੈ, ਜਿਸ ਲਈ ਅਜਿਹੇ ਲੋਕ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ ਅਤੇ ਨਾਬਾਲਗ ਹੋਣ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Babbu Maan, Entertainment, Entertainment news, Punjab