Home /muktsar /

ਨਗਰ ਕੌਂਸਲ ਦੀ ਸਵੱਛ ਟੀਮ ਵਲੋਂ 30 ਕਿਲੋ ਪਲਾਸਟਿਕ ਕੀਤਾ ਜ਼ਬਤ  

ਨਗਰ ਕੌਂਸਲ ਦੀ ਸਵੱਛ ਟੀਮ ਵਲੋਂ 30 ਕਿਲੋ ਪਲਾਸਟਿਕ ਕੀਤਾ ਜ਼ਬਤ  

ਨਗਰ

ਨਗਰ ਕੌਂਸਲ ਦੀ ਸਵੱਛ ਟੀਮ ਵਲੋਂ 30 ਕਿਲੋ ਪਲਾਸਟਿਕ ਕੀਤਾ ਜ਼ਬਤ  

ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਦੀ ਟੀਮ ਵੱਲੋਂ ਸ਼ਹਿਰ ਵਿਚ ਪਲਾਸਟਿਕ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਪੀ ਐਮ ਆਈ ਡੀ ਸੀ ਦੀ ਸਵੱਛ ਟੀਮ ਵੱਲੋਂ ਲਗਾਤਾਰ ਸ਼ਹਿਰ ਵਿਚ ਚੈਕਿੰਗ ਕੀਤੀ ਜਾ ਰਹੀ ਹੈ।

  • Share this:

    ਕੁਨਾਲ ਧੂੜੀਆ

    ਸ੍ਰੀ ਮੁਕਤਸਰ ਸਾਹਿਬ- ਸਰਕਾਰ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਗਰ ਕੌਂਸਲ ਦੀ ਟੀਮ ਵੱਲੋਂ ਸ਼ਹਿਰ ਵਿਚ ਪਲਾਸਟਿਕ ਮੁਕਤ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸ ਤਹਿਤ ਪੀ ਐਮ ਆਈ ਡੀ ਸੀ ਦੀ ਸਵੱਛ ਟੀਮ ਵੱਲੋਂ ਲਗਾਤਾਰ ਸ਼ਹਿਰ ਵਿਚ ਚੈਕਿੰਗ ਕੀਤੀ ਜਾ ਰਹੀ ਹੈ।

    ਗੱਲਬਾਤ ਦੌਰਾਨ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੇ ਦੱਸਿਆ ਕਿ ਜਿਸ ਦੇ ਚੱਲਦਿਆਂ ਅੱਜ ਸਵੱਛ ਟੀਮ ਵੱਲੋਂ ਮਲੋਟ ਰੋਡ 'ਤੇ ਸਥਿਤ ਸਬਜ਼ੀ ਮੰਡੀ ਵਿਖੇ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਛਾਪੇਮਾਰੀ ਦੌਰਾਨ ਇਕ ਵਿਅਕਤੀ ਤੋਂ 30 ਕਿਲੋ ਪਲਾਸਟਿਕ ਦੇ ਲਿਫ਼ਾਫ਼ੇ ਜ਼ਬਤ ਕੀਤੇ ਗਏ ਅਤੇ ਚਲਾਨ ਕੀਤਾ ਗਿਆ। ਨਗਰ ਕੌਂਸਲ ਵੱਲੋਂ ਲੋਕਾਂ ਨੂੰ ਪਲਾਸਟਿਕ ਅਤੇ ਪਲਾਸਟਿਕ ਤੋਂ ਬਣੀਆ ਵਸਤੂਆ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਟੀਮ ਵੱਲੋਂ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਸਵੱਛ ਸਰਵੇਖਣ 2023 ਵਿੱਚ ਸ਼ਹਿਰ ਨੂੰ ਉੱਚ ਸਥਾਨ ਪ੍ਰਾਪਤ ਹੋ ਸਕੇ।

    Published by:Drishti Gupta
    First published:

    Tags: Muktsar, Plastic, Punjab