ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: 75th Independance Day: ਆਜ਼ਾਦੀ ਦਿਵਸ ਸਬੰਧੀ ਸ੍ਰੀ ਮੁਕਤਸਰ ਸਾਹਿਬ (Muktsar Police) ਜ਼ਿਲ੍ਹਾ ਪੁਲਿਸ ਵੱਲੋਂ ਸਾਈਕਲ ਰਾਈਡਰ ਕਲੱਬ ਅਤੇ ਫਿਰਕੀ ਰਾਈਡਰਜ਼ ਦੇ ਸਹਿਯੋਗ ਦੇ ਨਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਸਾਈਕਲ ਰੈਲੀ ਸਵੇਰੇ ਚਾਰ ਵਜੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਤੋ ਆਰੰਭ ਹੋਈ, ਜੋ 75 ਕਿਲੋਮੀਟਰ ਦਾ ਸਫਰ ਤੈਅ ਕਰਕੇ ਵਾਪਸ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਮਾਪਤ ਹੋਈ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ ਸਚਿਨ ਕੁਮਾਰ ਗੁਪਤਾ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਆਜ਼ਾਦੀ ਦਿਹਾੜਾ ਹਰ ਇੱਕ ਵਿਅਕਤੀ ਮਨਾ ਰਿਹਾ ਹੈ ਅਤੇ ਸਾਨੂੰ ਆਪਣੇ ਉਨ੍ਹਾਂ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਜਿਨ੍ਹਾਂ ਦੀ ਬਦੌਲਤ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।