ਕੁਨਾਲ ਧੂੜੀਆ
ਸ੍ਰੀ ਮੁਕਤਸਰ ਸਾਹਿਬ: 75th independance Day in Muktsar: ਦੇਸ਼ ਵਿੱਚ ਆਜ਼ਾਦੀ ਦਿਹਾੜੇ ਦੇ ਜਸ਼ਨ ਵੱਖ ਵੱਖ ਜਗ੍ਹਾ 'ਤੇ ਮਨਾਏ ਜਾ ਰਹੇ ਹਨ। ਵੱਡੀ ਗਿਣਤੀ 'ਚ ਲੋਕ ਇਨ੍ਹਾਂ ਜਸ਼ਨਾਂ ਦੇ ਵਿਚ ਭਾਗ ਲੈ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਆਜ਼ਾਦੀ ਦੇ ਜਸ਼ਨਾਂ ਨਾਲ ਸਬੰਧਿਤ ਜ਼ਿਲ੍ਹਾ ਪੱਧਰੀ ਸਮਾਗਮ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਇਆ।
ਇਸ ਵਾਰ ਇਸ ਜਸ਼ਨਾਂ ਦੀ ਖਾਸੀਅਤ ਇਹ ਰਹੀ ਕਿ ਇਸ ਵਾਰ ਦੇ ਆਜ਼ਾਦੀ ਦਿਹਾੜੇ ਦੇ ਜਸ਼ਨ ਵਰ੍ਹਦੇ ਮੀਂਹ ਦੇ ਵਿੱਚ ਮਨਾਏ ਗਏ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ (DC Vineet Kumar) ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਇਸ ਉਪਰੰਤ ਅਚਾਨਕ ਮੀਂਹ ਸ਼ੁਰੂ ਹੋ ਗਿਆ ਤਾਂ ਵਰ੍ਹਦੇ ਮੀਂਹ ਦੇ ਵਿੱਚ ਹੀ ਮਾਰਚ ਪਾਸਟ ਕੀਤਾ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ।
ਉਪਰੰਤ ਪੀਟੀ ਸ਼ੋਅ ਵੀ ਵਰ੍ਹਦੇ ਮੀਂਹ ਦੇ ਵਿੱਚ ਹੋਇਆ। ਆਜ਼ਾਦੀ ਦੇ ਜਸ਼ਨਾਂ ਨੂੰ ਲੈ ਕੇ ਕਾਫੀ ਦਿਨਾਂ ਤੋਂ ਤਿਆਰੀਆਂ ਦੇ ਵਿੱਚ ਰੁਝੇ ਹੋਏ ਸਕੂਲੀ ਬੱਚਿਆਂ ਨੇ ਅੱਜ ਸਾਰੀਆਂ ਸੱਭਿਆਚਾਰਕ ਪੇਸ਼ਕਾਰੀਆਂ ਵੀ ਵਰ੍ਹਦੇ ਮੀਂਹ ਦੇ ਵਿੱਚ ਕੀਤੀਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦਾ ਜੋਸ਼ ਵਰ੍ਹਦੇ ਮੀਂਹ ਦੇ ਵਿੱਚ ਵੀ ਕਿਧਰੇ ਘੱਟ ਹੁੰਦਾ ਨਜ਼ਰ ਨਾ ਆਇਆ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Independance day 2022, Muktsar