Home /muktsar /

Corona in Punjab: ਪੰਜਾਬ ਵਿੱਚ ਫਿਰ ਕੋਰੋਨਾ ਮਹਾਮਾਰੀ ਦਾ ਕਹਿਰ, ਵਾਈਰਸ ਕਾਰਨ 14 ਸਾਲਾਂ ਬੱਚੀ ਨੇ ਗਵਾਈ ਜਾਨ  

Corona in Punjab: ਪੰਜਾਬ ਵਿੱਚ ਫਿਰ ਕੋਰੋਨਾ ਮਹਾਮਾਰੀ ਦਾ ਕਹਿਰ, ਵਾਈਰਸ ਕਾਰਨ 14 ਸਾਲਾਂ ਬੱਚੀ ਨੇ ਗਵਾਈ ਜਾਨ  

ਕੋਰੋਨਾ

ਕੋਰੋਨਾ ਕਾਰਨ 14 ਸਾਲਾਂ ਬੱਚੀ ਦੀ ਹੋਈ ਮੌਤ  

ਸ੍ਰੀ ਮੁਕਤਸਰ ਸਾਹਿਬ: ਪੰਜਾਬ ਵਿੱਚ ਇੱਕ ਵਾਰ ਫਿਰ ਕੋਵਿਡ ਮਹਾਮਾਰੀ ਦਾ ਕਹਿਰ ਫੈਲਦਾ ਜਾ ਰਿਹਾ ਹੈ। ਪਿਛਲੇ ਤਿੰਨ ਦਿਨਾਂ ਵਿੱਚ 3000 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਇਸ ਬਿਮਾਰੀ ਕਾਰਨ 14 ਲੋਕਾਂ ਦੀ ਮੌਤ ਵੀ ਹੋਈ ਹੈ। ਇੱਕ ਸਰਕਾਰੀ ਬੁਲੇਟਿਨ ਦੇ ਅਨੁਸਾਰ, ਅਪ੍ਰੈਲ ਤੋਂ ਜੁਲਾਈ ਦੇ ਵਿਚਕਾਰ, 13,706 ਮਾਮਲੇ ਸਾਹਮਣੇ ਆਏ ਜਦੋਂ ਕਿ 76 ਨੇ ਆਪਣੀ ਜਾਨ ਗਵਾਈ। ਪਰ ਅਗਸਤ ਦੇ ਮਹੀਨੇ ਵਿੱਚ ਇੱਕ ਵਾਰ ਫਿਰ ਕੇਸ ਵਧਣੇ ਸ਼ੁਰੂ ਹੋ ਗਏ ਅਤੇ 1 ਅਗਸਤ ਤੋਂ 16 ਅਗਸਤ ਤੱਕ 6000 ਕਰੋਨਾ ਦੇ ਮਾਮਲੇ ਸਾਹਮਣੇ ਆਏ ਅਤੇ 51 ਦੀ ਮੌਤ ਹੋ ਗਈ। ਇਸ ਵਿਚਕਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ।

ਹੋਰ ਪੜ੍ਹੋ ...
 • Share this:
  ਕੁਨਾਲ ਧੂੜੀਆ

  ਜੀ ਹਾਂ, ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨੇ ਇਕ ਵਾਰ ਫਿਰ ਤੋਂ ਦਸਤਕ ਦਿੱਤੀ ਹੈ। ਜ਼ਿਲ੍ਹੇ ਦੇ ਵਿੱਚ ਅੱਜ ਆਏ ਨਵੇਂ 7 ਕੋਰੋਨਾ ਕੇਸਾਂ ਸਮੇਤ ਕੁੱਲ ਜ਼ਿਲ੍ਹੇ ਦੇ ਵਿੱਚ 35 ਐਕਟਿਵ ਮਰੀਜ਼ ਹਨ। ਸ੍ਰੀ ਮੁਕਤਸਰ ਸਾਹਿਬ ਦੇ ਕੋਟਲੀ ਰੋਡ ਨਾਲ ਸਬੰਧਿਤ ਚੌਦਾਂ ਸਾਲ ਦੀ ਲੜਕੀ ਦੀ ਅੱਜ ਕੋਰੋਨਾ ਕਾਰਨ ਮੌਤ ਹੋਣ ਦੀ ਖਬਰ ਮਿਲੀ ਹੈ।

  ਪ੍ਰਾਪਤ ਜਾਣਕਾਰੀ ਅਨੁਸਾਰ ਇਹ ਲੜਕੀ ਜਿਸਦਾ ਇਲਾਜ ਪੀਜੀਆਈ ਚੰਡੀਗੜ੍ਹ ਵਿਖੇ ਚੱਲ ਰਿਹਾ ਸੀ ਅਤੇ ਜੋ ਜਿਗਰ ਦੀ ਬਿਮਾਰੀ ਤੋਂ ਵੀ ਪੀੜਤ ਸੀ ਦਾ ਕੋਰੋਨਾ ਟੈਸਟ ਪਾਜ਼ੇਟਿਵ ਆਇਆ ਹੈ ਅਤੇ ਇਸ ਦੀ ਜਿਸ ਕਾਰਨ ਮੌਤ ਹੋ ਗਈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਚੌਦਾਂ ਸਾਲ ਦੀ ਕੁੜੀ ਦੀ ਪੀਜੀਆਈ ਦੇ ਵਿੱਚ ਕੋਰੋਨਾ ਕਾਰਨ ਮੌਤ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਕਰੋਨਾ ਦੀ ਵੈਕਸੀਨ ਵੱਖ-ਵੱਖ ਥਾਵਾਂ 'ਤੇ ਸਿਹਤ ਵਿਭਾਗ ਵੱਲੋਂ ਮੁਫ਼ਤ ਵਿੱਚ ਲਗਾਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਵੈਕਸੀਨ ਲਵਾਉਣ।
  Published by:rupinderkaursab
  First published:

  Tags: Corona, Corona vaccine, Corona Warriors, Coronavirus, Muktsar, Punjab

  ਅਗਲੀ ਖਬਰ