Home /muktsar /

ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪਰਾਲੀ ਦੇ ਪ੍ਰਬੰਧਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾਕਟਰ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਜਗਸੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਝੋਨੇ, ਬਾਸਮਤੀ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

 • Share this:

  ਕੁਨਾਲ ਧੂੜੀਆ

  ਸ੍ਰੀ ਮੁਕਤਸਰ ਸਾਹਿਬ- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸ੍ਰੀ ਮੁਕਤਸਰ ਸਾਹਿਬ ਵੱਲੋਂ ਡਾਕਟਰ ਗੁਰਪ੍ਰੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਜਗਸੀਰ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਝੋਨੇ, ਬਾਸਮਤੀ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਪ੍ਰੋਜੈਕਟ ਡਾਇਰੈਕਟਰ ਗਗਨਦੀਪ ਸਿੰਘ ਮਾਨ ਵਲੋਂ ਆਏ ਹੋਏ ਕਿਸਾਨਾਂ ਨੁੰ ਸਾਉਣੀ 2022 ਦੌਰਾਨ ਝੋਨਾ/ ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ, ਪਰਾਲੀ ਪ੍ਰਬੰਧਨ ਕਰਨ ਵਾਲੀਆਂ ਵੱਖ ਵੱਖ ਮਸ਼ੀਨਾਂ ਦੀ ਵਰਤੋਂ ਅਤੇ ਵੱਖ ਵੱਖ ਤਰੀਕਿਆਂ ਨਾਲ ਪਰਾਲੀ ਨੂੰ ਖੇਤ ਵਿੱਚ ਨਸ਼ਟ ਕਰਨ ਸੰਬੰਧੀ ਜਾਣਕਾਰੀ ਦਿੱਤੀ।

  ਉਨ੍ਹਾਂ ਵਲੋਂ ਕਿਸਾਨਾਂ ਨੂੰ ਔਰਗੈਨਿਕ ਖੇਤੀ ਕਰਨ ਸੰਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ ਜਗਸੀਰ ਸਿੰਘ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸਿ਼ਤ ਹੁੰਦਾ ਹੈ। ਪਰਾਲੀ ਵਿਚਲੇ ਬਹੁਤ ਸਾਰੇ ਕੀਮਤੀ ਤੱਤ ਨਸ਼ਟ ਹੋ ਜਾਂਦੇ ਹਨ। ਫਸਲ ਦੀ ਰਹਿੰਦ ਖੂੰਦ ਸਾੜਨ ਨਾਲ ਲਾਹੇਵੰਦ ਜੀਵ ਜੰਤੂਆਂ 'ਤੇ ਮਾੜਾ ਅਸਰ ਪੈਂਦਾ ਹੈ।

  ਉਨ੍ਹਾਂ ਵਲੋਂ ਕਿਸਾਨਾਂ ਨੂੰ ਆਉਣ ਵਾਲੇ ਸੀਜਨ ਦੌਰਾਨ ਵਧੀਆ ਕੁਆਲਿਟੀ ਦੇ ਬੀਜ ਖਰੀਦਣ ਅਤੇ ਹਰ ਇਕ ਖੇਤੀ ਇਨਪੁੱਟ ਜੋ ਕਿ ਕਿਸਾਨ ਡੀਲਰਾਂ ਪਾਸੋਂ ਖਰੀਦਦਾ ਹੈ ਉਸਦਾ ਪੱਕਾ ਬਿੱਲ ਲੈਣ ਲਈ ਕਿਹਾ ਗਿਆ। ਖੇਤੀਬਾੜੀ ਵਿਕਾਸ ਅਫਸਰ ਮਨਮੀਤ ਸਿੰਘ ਨੇ ਕਿਸਾਨਾਂ ਨੂੰ ਝੋਨੇ/ ਬਾਸਮਤੀ ਦੀ ਫਸਲ ਉਪਰ ਕੀੜੇ ਮਕੌੜੇ ਅਤੇ ਬੀਮਾਰੀਆਂ ਦੀ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਅਰਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਆਏ ਹੋਏ ਕਿਸਾਨਾਂ ਨੂੰ ਮਿੱਟੀ/ਪਾਣੀ ਦੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਖੇਤੀਬਾੜੀ ਬਲਾਕ ਅਫਸਰ ਡਾ ਜਗਸੀਰ ਸਿੰਘ ਨੇ ਆਏ ਹੋਏ ਕਿਸਾਨਾਂ ਨੂੰ ਵਾਤਾਵਰਨ ਸ਼ੁੱਧ ਰੱਖਣ ਲਈ ਅਪੀਲ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

  Published by:Drishti Gupta
  First published:

  Tags: Muktsar, Punjab