ਕੁਨਾਲ ਧੂੜੀਆ,ਸ੍ਰੀ ਮੁਕਤਸਰ ਸਾਹਿਬ
ਸ੍ਰੀ ਮੁਕਤਸਰ ਸਾਹਿਬ- ਸਰਕਾਰੀ ਪ੍ਰਾਇਮਰੀ ਸਕੂਲ ਕੋਟਲੀ ਸੰਘਰ ਵਿਖੇ ਪਹਿਲੀ ਤੋਂ ਚੌਥੀ ਜਮਾਤ ਤੱਕ ਵਿਦਿਆਰਥੀਆਂ ਦਾ ਨਤੀਜਾ ਐਲਾਨਿਆ ਗਿਆ। ਵਿਦਿਆਰਥੀਆਂ ਵੱਲੋਂ ਵੱਖ-ਵੱਖ ਸਥਾਨ ਹਾਸਲ ਕਰਕੇ ਆਪਣੇ ਮਾਤਾ ਪਿਤਾ ਦਾ ਨਾਂ ਚਮਕਾਇਆ। ਇਸਤੋਂ ਇਲਾਵਾ ਸਾਲਾਨਾ ਵੱਧ ਹਾਜ਼ਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਕੂਲ ਦੀ ਮੁੱਖ ਅਧਿਆਪਕਾ ਜਤਿੰਦਰਪਾਲ ਕੌਰ ਨੇ ਕਿਹਾ ਕਿ ਬੱਚੇ ਦੀ ਪੜ੍ਹਾਈ ਹੀ ਉਸਦੀ ਜਿੰਦਗੀ ਦੀ ਸਫ਼ਲਤਾ ਦੀ ਪੂੰਜੀ ਹੁੰਦੀ ਹੈ। ਪੜ੍ਹਾਈ ਕਰਕੇ ਅਸੀਂ ਹਰ ਮੰਜ਼ਿਲ ਨੂੰ ਸਰ ਕਰ ਸਕਦੇ ਹਾਂ।
ਪੜ੍ਹਾਈ ਕਰਕੇ ਵਿਅਕਤੀ ਆਪਣੇ ਘਰ ਦੀ ਗਰੀਬੀ ਦੂਰ ਕਰਨ ਦੇ ਨਾਲ ਨਾਲ ਸਮਾਜ ’ਚ ਚੰਗਾ ਰੁਤਬਾ ਬਣਾ ਸਕਦਾ ਹੈ। ਇਸ ਲਈ ਹਰ ਬੱਚਾ ਸਮੇਂ ਸਿਰ ਸਕੂਲ ਆਵੇ ਤੇ ਲਗਨ ਨਾਲ ਪੜ੍ਹਾਈ ਕਰੇ। ਉਨ੍ਹਾਂ ਮਾਪਿਆਂ ਨੂੰ ਸਰਕਾਰੀ ਸਕੂਲਾਂ ’ਚ ਮਿਲਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਂਦਿਆਂ ਵੱਧ ਤੋਂ ਵੱਧ ਬੱਚੇ ਸਰਕਾਰੀ ਸਕੂਲ ’ਚ ਦਾਖਲ ਕਰਵਾਉਣ ਲਈ ਕਿਹਾ।
ਇਸ ਮੌਕੇ ਅਧਿਆਪਕ ਸੁਖਮੰਦਰ ਸਿੰਘ ਨੇ ਕਿਹਾ ਕਿ ਨਵੇਂ ਸਮਾਜ ਦੀ ਸਿਰਜਣਾ ਸਕੂਲ ’ਚੋਂ ਹੀ ਹੁੰਦੀ ਹੈ। ਹਰ ਬੱਚਾਂ ਸਕੂਲ ’ਚ ਸਿੱਖਿਆ ਪ੍ਰਾਪਤ ਕਰਕੇ ਇਕ ਤੰਦਰੁਸਤ ਸਮਾਜ ਸਿਰਜਣ ’ਚ ਹਿੱਸੇਦਾਰੀ ਪਾ ਸਕਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਅਧਿਆਪਕ ਮਾਪੇ ਮਿਲਣੀ ਮੀਟਿੰਗ ’ਚ ਵੱਧ ਤੋਂ ਵੱਧ ਹਿੱਸਾ ਲਿਆ ਕਰਨ ਅਤੇ ਬੱਚੇ ਦੇ ਚੰਗੇ ਭਵਿੱਖ ਤੇ ਸਕੂਲ ਦੀ ਬਿਹਤਰੀ ਲਈ ਆਪਣੇ ਵਿਚਾਰ ਅਧਿਆਪਕਾਂ ਨਾਲ ਜ਼ਰੂਰ ਸਾਂਝੇ ਕਰਿਆ ਕਰਨ।
ਬ੍ਰੇਕਿੰਗ ਖ਼ਬਰਾਂ ਪੰਜਾਬੀ \'ਚ ਸਭ ਤੋਂ ਪਹਿਲਾਂ News18 ਪੰਜਾਬੀ \'ਤੇ। ਤਾਜ਼ਾ ਖਬਰਾਂ, ਲਾਈਵ ਅਪਡੇਟ ਖ਼ਬਰਾਂ, ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ News18 ਪੰਜਾਬੀ \'ਤੇ।
Tags: Govt school, Muktsar news, Punjab news