Home /muktsar /

24 ਅਗਸਤ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ: ਕਿਸਾਨ ਆਗੂ  

24 ਅਗਸਤ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ: ਕਿਸਾਨ ਆਗੂ  

24

24 ਅਗਸਤ ਨੂੰ ਡਿਪਟੀ ਕਮਿਸ਼ਨਰ ਦਫਤਰ ਅੱਗੇ ਲਗਾਇਆ ਜਾਵੇਗਾ ਪੱਕਾ ਧਰਨਾ -ਕਿਸਾਨ ਆਗੂ  

 ਮਲੋਟ: ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਆਗੂਆਂ ਦੀ ਦਾਣਾ ਮੰਡੀ ਵਿਖੇ ਮੀਟਿੰਗ ਹੋਈ। ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਵਰ੍ਹੇ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਏ ਨਰਮੇ ਦਾ ਕਾਸ਼ਤਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਲੰਮਾ ਸੰਘਰਸ਼ ਲੜਕੇ ਮਨਵਾਈ ਮੰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਾਰ ਵਾਰ ਲਾਗੂ ਕਰਨ ਦੇ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ।

ਹੋਰ ਪੜ੍ਹੋ ...
 • Share this:

  ਕੁਨਾਲ ਧੂੜੀਆ

  ਉਨ੍ਹਾਂ ਕਿਹਾ ਕਿ ਨਰਮੇ ਦੇ ਮੁਆਵਜ਼ੇ ਦੀ ਮੰਗ ਨੂੰ ਲੈਕੇ ਲੰਬੀ ਵਿਖੇ ਸੰਘਰਸ਼ ਕਰਦੇ ਮਜ਼ਦੂਰਾਂ ਕਿਸਾਨਾਂ 'ਤੇ ਦਰਜ਼ ਮਾਮਲੇ ਵਾਪਿਸ ਲੈਣ ਤੇ ਲਾਠੀਚਾਰਜ ਦੇ ਕਥਿਤ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੁੱਖ ਮੰਤਰੀ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਵੀ ਅਜ਼ੇ ਤੱਕ ਲਾਗੂ ਨਹੀਂ ਹੋਈਆਂ।

  ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ 24 ਅਗਸਤ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲਾਏ ਜਾ ਰਹੇ ਮੋਰਚੇ ਦੌਰਾਨ ਇਸ ਸਾਲ ਮੀਹਾਂ ਕਾਰਨ ਖ਼ਰਾਬ ਹੋਈਆਂ ਫਸਲਾਂ ਤੇ ਨੁਕਸਾਨੇ ਮਕਾਨਾਂ ਦਾ ਮਜ਼ਦੂਰਾਂ, ਕਿਸਾਨਾਂ ਨੂੰ ਮੁਆਵਜ਼ਾ ਦੇਣ, ਲੰਪੀ ਸਕਿਨ ਕਾਰਨ ਨੁਕਸਾਨੇ ਪਸ਼ੂਆਂ ਦਾ ਮੁਆਵਜ਼ਾ ਦੇਣ, ਮਨਰੇਗਾ ਤਹਿਤ ਮਜ਼ਦੂਰਾਂ ਦੇ ਰੁਜ਼ਗਾਰ ਦਾ ਪ੍ਰਬੰਧ ਕਰਨ ਤੇ ਆਟਾ ਦਾਲ ਸਕੀਮ 'ਚ 12% ਕੀਤੀ ਕਟੌਤੀ ਵਾਪਸ ਲੈਣ ਸੰਬੰਧੀ ਮੰਗਾਂ ਵੀ ਇਸ ਮੋਰਚੇ ਦੌਰਾਨ ਪ੍ਰਮੁੱਖਤਾ ਨਾਲ ਉਠਾਈਆਂ ਜਾਣਗੀਆ।

  Published by:rupinderkaursab
  First published:

  Tags: Farmer, Muktsar, Punjab